ਰਾਮਾ ਮੰਡੀ, 2 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ): ਕਾਂਗਰਸ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਨੇ ਬੀਤੇ ਦਿਨੀਂ ਹਰਿਆਣਾ ਦੇ ਫ਼ਤਿਹਾਬਾਦ ਵਿਖੇ ਹੋਏ ਇੱਕ ਭਿਆਨਕ ਐਕਸੀਡੈਂਟ ਵਿਚ ਪਿੰਡ ਪੱਕਾ ਕਲਾਂ ਤੋਂ ਰਜਿੰਦਰ ਕੁਮਾਰ ਦੀ ਧਰਮ-ਪਤਨੀ ਉਨ੍ਹਾਂ ਦੇ ਇਕਲੌਤੇ ਪੁੱਤਰ ਅਤੇ ਦੋਹਤੇ ਦੀ ਹੋਈ ਮੌਤ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ | ਜਟਾਣਾ ਨੇ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦਾ ਮੁੱਖ ਸੇਵਾਦਾਰ ਹੋਣ ਨਾਤੇ ਹਰ ਸੰਭਵ ਮੱਦਦ ਕਰਾਂਗਾ | ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ, ਰਣਜੀਤ ਸਿੰਘ ਸੰਧੂ, ਸੁਖਪ੍ਰੀਤ ਸਿੰਘ ਬੰਗੀ ਕਲਾਂ, ਅੰਗਰੇਜ਼ ਸਿੰਘ ਪੱਕਾ, ਪਿੰਦਰ ਚਹਿਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |