11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਿਸਾਖੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਲਵੰਡੀ ਸਾਬੋ 'ਚ ਭਰਵੀਂ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-04-2026
ਤਲਵੰਡੀ ਸਾਬੋ, 2 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਜਾਣ ਵਾਲੇ ਜੋੜ ਮੇਲ ਮੌਕੇ ਕੀਤੀਆਂ ਜਾ ਰਹੀਆਂ ਸਿਆਸੀ ਕਾਨਫ਼ਰੰਸਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਦੀ ਅਗਵਾਈ ਹੇਠ ਤਖਤ ਸਾਹਿਬ ਵਿਖੇ ਅਹੁਦੇਦਾਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਹੁੰਦਿਆਂ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਬਦਲਾਅ ਦੇ ਨਾਂ ਤੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਦਾ ਹਾਲ ਹੋਰ ਵੀ ਮੰਦਾ ਹੋ ਗਿਐ | ਜਿੱਥੇ ਨਸ਼ਾ ਅਤੇ ਭਿ੍ਸ਼ਟਾਚਾਰ ਬਾਦਸਤੂਰ ਜਾਰੀ ਹਨ ਉੱਥੇ ਸੂਬੇ ਸਿਰ ਕਰਜ਼ੇ ਦਾ ਬੋਝ ਵਧਦਾ ਜਾ ਰਿਹੈ ਜਦੋਂਕਿ ਇਸ ਸਰਕਾਰ ਨੇ ਵਿਕਾਸ ਦੇ ਨਾਂ ਤੇ ਕਿਤੇ ਮਿੱਟੀ ਦਾ ਟੋਕਰਾ ਤੱਕ ਨਹੀਂ ਪਾਇਆ | ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਧਿਰਾਂ ਨੂੰ ਪਰਖ ਚੁੱਕੇ ਸੂਬੇ ਦੇ ਲੋਕ ਇਸ ਵਾਰ ਸਾਡੇ ਨਾਲ ਹਨ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' 2027 ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ | ਉਨ੍ਹਾਂ ਨੇ ਆਗੂਆਂ ਤੇ ਵਰਕਰਾਂ ਨੂੰ ਵਿਸਾਖੀ ਰੈਲੀ ਦੀਆਂ ਤਿਆਰੀਆਂ ਸਬੰਧੀ ਜੀਅ ਜਾਨ ਨਾਲ ਜੁਟ ਜਾਣ ਦਾ ਸੱਦਾ ਦਿੱਤਾ | ਮੀਟਿੰਗ ਨੂੰ ਸੰਬੋਧਨ ਹੁੰਦਿਆਂ ਸੀਨੀਅਰ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਧਮਾਕਿਆਂ ਦੇ ਨਾਂ ਤੇ ਮਾਹੌਲ ਖ਼ਰਾਬ ਕਰਕੇ ਗਵਰਨਰੀ ਰਾਜ ਲਗਾਉਣ ਦਾ ਮੁੱਢ ਵੱਝ ਰਹੀਆਂ ਹਨ ਪਰ ਸਾਨੂੰ ਸੁਚੇਤ ਹੋ ਕੇ ਸ਼ਾਂਤੀਪੂਰਵਕ ਕੰਮ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਵਾਰ ਵਿਸਾਖੀ ਰੈਲੀ ਰਿਕਾਰਡਤੋੜ ਹੋ ਜਾਵੇ ਤਾਂ ਫਿਰ ਅਗਲੀ ਵਿਸਾਖੀ ਰੈਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮੁੱਖ ਮੰਤਰੀ ਹੀ ਕਰੇਗਾ | ਮਰਹੂਮ ਆਗੂ ਸੰਦੀਪ ਸਿੰਘ ਦੀਪ ਸਿੱਧੂ ਦੇ ਭਰਾ ਤੇ ਪਾਰਟੀ ਦੇ ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ ਨੇ ਇਸ ਮੌਕੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕਜੁਟਤਾ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਤਹਿਤ ਇਸ ਵਾਰ ਵਿਸਾਖੀ ਰੈਲੀ ਚ ਸੰਗਤ ਦੀ ਇੰਨੀ ਇਕੱਤਰਤਾ ਕਰਨੀ ਹੈ ਕਿ ਸੂਬੇ ਦੀਆਂ ਸਿਆਸੀ ਸਫ਼ਾਂ ਚ ਉਸ ਤੋਂ ਬਾਅਦ ਸਿਰਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਨਾਂ ਹੀ ਸੁਣਾਈ ਦੇਵੇ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸੂਬਾ ਕੋਆਰਡੀਨੇਟਰ ਬਾਬੂ ਸਿੰਘ ਬਰਾੜ, ਐਡਵੋਕੇਟ ਈਮਾਨ ਸਿੰਘ ਖਾਰਾ, ਬਠਿੰਡਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਕੁਲਦੀਪ ਸਿੰਘ ਗੋਸਲ, ਪ੍ਰਦੀਪ ਸਿੰਘ ਸੋਨੀ ਬਾਬਾ, ਭਾਈ ਸਰਬਜੀਤ ਸਿੰਘ ਖ਼ਾਲਸਾ ਪ੍ਰਧਾਨ ਗੱਤਕਾ ਦਲ ਪੰਜਾਬ, ਗੁਰਵਿੰਦਰ ਸਿੰਘ ਪ੍ਰਧਾਨ ਬਰਨਾਲਾ, ਅਵਤਾਰ ਸਿੰਘ ਸੇਖੋਂ ਪ੍ਰਧਾਨ ਸੰਗਰੂਰ, ਕੁਲਵਿੰਦਰ ਸਿੰਘ ਪ੍ਰਧਾਨ ਮਾਨਸਾ, ਅਵਤਾਰ ਸਿੰਘ ਜਵਾਹਰਕੇ, ਸਤਨਾਮ ਸਿੰਘ, ਸਤਵਿੰਦਰ ਸਿੰਘ, ਜਗਦੀਪ ਸਿੰਘ ਭੁੱਲਰ ਪ੍ਰਧਾਨ ਫ਼ਿਰੋਜ਼ਪੁਰ, ਬਾਬਾ ਬਲਜਿੰਦਰ ਸਿੰਘ ਲੱਛਾ, ਡਾ.ਪ੍ਰਗਟ ਸਿੰਘ, ਹਰਿਮੰਦਰ ਸਿੰਘ, ਜਸਵਿੰਦਰ ਸਿੰਘ ਬਾਦਲ, ਆਕਾਸ਼ਦੀਪ ਸਿੰਘ ਇੰਚਾਰਜ ਸੋਸ਼ਲ ਮੀਡੀਆ, ਤੇਲੂ ਰਾਮ ਲਹਿਰੀ ਕੌਂਸਲਰ ਰਾਮਾਂ ਮੰਡੀ, ਕਸ਼ਮੀਰ ਸਿੰਘ ਸੰਗਤ, ਗੁਰਮੀਤ ਸਿੰਘ ਲੇਲੇਵਾਲਾ, ਸ਼ਮਸ਼ੇਰ ਸਿੰਘ ਜਗਾ, ਮੇਜਰ ਸਿੰਘ ਜੱਸੀ, ਜਸਵਿੰਦਰ ਸਿੰਘ ਸੰਧੂ ਸਰਦੂਲਗੜ੍ਹ, ਗੁਰਦੀਪ ਸਿੰਘ ਸਿੱਧੂ, ਪਰਮਜੀਤ ਸਿੰਘ, ਜਗਜੀਤ ਸਿੰਘ, ਦਰਸ਼ਨ ਸਿੰਘ, ਐਡਵੋਕੇਟ ਸੁਖਪ੍ਰੀਤ ਸਿੰਘ ਗੋਸਲ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ 'ਚਾਰ ਸਾਲ ਭਗਵੰਤ ਮਾਨ ਦੇ ਨਾਲ' ਮਿਸ਼ਨ ਤਹਿਤ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਹਰ ਸੰਭਵ ਮੱਦਦ ਦੇਣ ਦਾ ਦਿੱਤਾ ਭਰੋਸਾ <br/>
Ad Position 24