11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

'ਚਾਰ ਸਾਲ ਭਗਵੰਤ ਮਾਨ ਦੇ ਨਾਲ' ਮਿਸ਼ਨ ਤਹਿਤ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
ਰਾਮਾਂ ਮੰਡੀ, 2 ਅਪ੍ਰੈਲ (ਤਰਸੇਮ ਸਿੰਗਲਾ)-ਪੰਜਾਬ ਵਿਚ ਆਪ ਸਰਕਾਰ ਦੇ ਸ਼ਾਨਦਾਰ '4 ਸਾਲ ਭਗਵੰਤ ਮਾਨ ਦੇ ਨਾਲ' ਮਿਸ਼ਨ ਦੇ ਤਹਿਤ ਅੱਜ ਪਿੰਡ ਸੇਖੂ ਵਿਖੇ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਪਿੰਡ ਵਾਸੀਆਂ ਨਾਲ ਪੰਚਾਇਤ ਦੀ ਅਗਵਾਈ ਹੇਠ ਮੀਟਿੰਗ ਕੀਤੀ | ਇਸ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ 4 ਸਾਲ ਦੇ ਰਾਜਕਾਲ ਦੌਰਾਨ ਕਰਵਾਏ ਗਏ ਕੰਮਾਂ ਦੀ ਪ੍ਰਾਪਤੀ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਨੇ ਮਾਰਚ 2022 ਤਾੋ ਲੈ ਕੇ ਹੁਣ ਤਕ ਲੋਕਾਂ ਨੂੰ ਬਿਨ੍ਹਾਂ ਭੇਦਭਾਵ 600 ਯੂਨਿਟ ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਸਿਹਤ ਸਹੂਲਤਾਂ ਲਈ ਮੁਹੱਲਾ ਖੋਲੇ ਕਲੀਨਿਕ, ਹਰ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ, ਸੜਕ ਸੁਰੱਖਿਆ ਫੋਰਸ, ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ, ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ, 65000 ਤੋਂ ਵੱਧ ਸਰਕਾਰੀ ਨੌਕਰੀਆਂ, ਯੁੱਧ ਨਸ਼ਿਆਂ ਵਿਰੁੱਧ ਤਹਿਤ 92000 ਹਜ਼ਾਰ ਨਸ਼ਾ ਤਸਕਰ ਦੀਆਂ ਗਿ੍ਫ਼ਤਾਰੀਆਂ, 14700, ਗੈਂਗਸਟਰ ਦੀਆ ਗਿ੍ਫ਼ਤਾਰੀਆਂ, 1 ਲੱਖ 55 ਕਰੋੜ ਦਾ ਨਿਵੇਸ਼ ਪੰਜਾਬ ਵਿਚ ਹੋਇਆ, ਮੁਫ਼ਤ ਤੀਰਥ ਯਾਤਰਾ ਸਕੀਮ, ਪੰਜਾਬ ਦੇ ਸ਼ਹੀਦ ਸੈਨਿਕ ਦੇ ਪਰਿਵਾਰ ਲਈ 1 ਕਰੋੜ ਦੀ ਸਨਮਾਨ ਰਾਸ਼ੀ ਅਤੇ ਪਿੰਡ ਪੱਧਰ 'ਤੇ ਹੋ ਰਹੇ ਹੋਰ ਵਿਕਾਸ ਕਾਰਜਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ 2027 ਵਿਚ ਵੀ ਪੰਜਾਬ ਵਿਚ ਮੁੜ ਆਪ ਦੀ ਸਰਕਾਰ ਹੀ ਬਣਨ ਜਾ ਰਹੀ ਹੈ, ਕਿਉਂਕਿ ਵਿਰੋਧੀ ਪਾਰਟੀਆਂ ਕੋਲ ਆਪ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਹੈ | ਉਨ੍ਹਾਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਸ਼ੁਰੂ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਪਿੰਡ ਦੀ ਮੌਜੂਦਾ ਪੰਚਾਇਤ, ਸਰਪੰਚ ਨਿਰਮਲ ਸਿੰਘ ਹਲਕਾ ਇੰਚਾਰਜ ਐਸ ਸੀ ਵਿੰਗ ਤਲਵੰਡੀ ਸਾਬੋ, ਜਗਵਿੰਦਰ ਸਿੰਘ ਕੋਟ ਬਖਤੂ ਚੇਅਰਮੈਨ ਬਲਾਕ ਸੰਮਤੀ ਤਲਵੰਡੀ ਸਾਬੋ, ਹਰਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਵਿੰਗ ਤਲਵੰਡੀ ਸਾਬੋ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਸੇਖੂ, ਪ੍ਰਧਾਨ ਮੇਜਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਭੋਲਾ ਸਿੰਘ, ਗੁਰਵਿੰਦਰ ਸਿੰਘ, ਪੰਚ ਬਲਜਿੰਦਰ ਸਿੰਘ, ਤਰਸੇਮ ਸਿੰਘ, ਪੰਚ ਬਲਕਰਨ ਸਿੰਘ, ਮੈਂਗਲ ਸਿੰਘ ਖਾਲਸਾ, ਪੰਚ ਮਲਕੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਜਗਸੀਰ ਸਿੰਘ, ਦਵਿੰਦਰ ਸਿੰਘ, ਬਿੱਕਰ ਸਿੰਘ, ਸੁਖਵਿੰਦਰ ਸਿੰਘ, ਰਾਜਾ ਸਿੰਘ ਖਾਲਸਾ, ਮੱਖਣ ਸਿੰਘ ਢਿੱਲੋਂ, ਬੂਰਾ ਸਿੰਘ, ਬਿੰਦਰ ਸਿੰਘ ਬੁੱਧੂ ਆਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027-ਫ਼ੀਲਡ ਟਰੇਨਰਾਂ ਦੀ ਵਿਸ਼ੇਸ਼ ਸਿਖ਼ਲਾਈ ਦਾ ਪਹਿਲਾ ਪੜਾਅ ਸ਼ੁਰੂ <br/> ਅਗਲੀ ਖ਼ਬਰ ਵਿਸਾਖੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਲਵੰਡੀ ਸਾਬੋ 'ਚ ਭਰਵੀਂ ਮੀਟਿੰਗ <br/>
Ad Position 24