10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 03-04-2026
ਚਾਉਕੇ, 2 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਪੁਲਿਸ ਚੌਕੀ ਚਾਉਕੇ ਦੇ ਇੰਚਾਰਜ ਗੁਰਸੇਵਕ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ 7 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ | ਪੁਲਿਸ ਚੌਕੀ ਚਾਉਕੇ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੀਤੇ ਦਿਨੀਂ ਉਹ ਪੁਲਿਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਤਿੰਨ ਵਿਅਕਤੀ ਸ਼ੱਕੀ ਹਾਲਾਤ ਵਿਚ ਨਜ਼ਰ ਆਏ ਜਦ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਦੌਰਾਨ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀਆਂ ਦੀ ਪਹਿਚਾਣ ਜਗਮੀਤ ਸਿੰਘ, ਕੁਲਵਿੰਦਰ ਸਿੰਘ ਅਤੇ ਪੱਪੂ ਸਿੰਘ ਵਾਸੀ ਪਿੰਡ ਖੋਖਰ ਵਜੋਂ ਹੋਈ ਜਿਨ੍ਹਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਚੌਕੀ ਇੰਚਾਰਜ ਗੁਰਸੇਵਕ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਐਚ.ਸੀ. ਭਗਵਾਨ ਸਿੰਘ, ਐਚ.ਸੀ. ਹਰਮਨਪ੍ਰੀਤ ਸਿੰਘ ਅਤੇ ਪੀ.ਐਚ.ਜੀ. ਸ਼ਕਤੀ ਕੁਮਾਰ ਮਹਿਤਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੌਰੀ-ਸ਼ੰਕਰ ਦੀ ਸਥਾਪਨਾ ਅਤੇ ਪੂਜਾ ਜੋੜਿਆਂ ਨੂੰ ਸੱਤ ਜਨਮਾਂ ਲਈ ਇਕ ਅਟੱੁਟ ਬੰਧਨ ਵਿਚ ਬੰਨ੍ਹਦੀ ਹੈ-ਕਥਾਵਾਚਕ ਸ਼ਾਰਦਾਨ... ਅਗਲੀ ਖ਼ਬਰ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 93 ਕਰੋੜ ਰੁਪਏ ਦੇ 11 ਏਜੰਡੇ ਪਾਸ
Ad Position 24