08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬਠਿੰਡਾ ਦੇ ਦਰਜਨਾਂ ਪਿੰਡਾਂ ਵਿਚ ਹੋਈ ਗੜੇਮਾਰੀ ਨਾਲ ਭਾਰੀ ਨੁਕਸਾਨ <br/>

Ad Position 21
No active advertisement
ਅਜੀਤ ਡੈਸਕ 05-04-2026
ਮਹਿਮਾ ਸਰਜਾ, 4 ਅਪ੍ਰੈਲ (ਬਲਦੇਵ ਸੰਧੂ)- ਬਠਿੰਡਾ ਦੇ ਦਰਜਨਾਂ ਪਿੰਡਾਂ ਵਿਚ ਬਾਰਸ਼ ਝੱਖੜ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਸਮੇਤ ਸਾਰੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਨੇ ਕਿਸਾਨਾਂ ਦੇ ਅਰਮਾਨਾਂ 'ਤੇ ਪਾਣੀ ਫੇਰ ਦਿੱਤਾ¢ ਪਿੰਡ ਬੱਲੂਆਣਾ, ਚੁੱਘੇ ਕਲਾਂ, ਮਹਿਮਾ ਸਰਕਾਰੀ, ਮਹਿਮਾ ਸਰਜਾ, ਬੁਰਜ ਮਹਿਮਾ, ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਲਾਲ ਵਾਲੇ, ਕੋਠੇ ਸੰਧੂਆਂ ਵਾਲੇ, ਕੋਠੇ ਕÏਰ ਸਿੰਘ ਵਾਲਾ, ਪਿੰਡ ਦਾਨ ਸਿੰਘ ਵਾਲਾ, ਮਹਿਮਾ ਭਗਵਾਨਾ, ਕੋਠੇ ਫੁਲੇ ਵਾਲਾ, ਗੰਗਾ ਅਤੇ ਅਬਲੂ ਆਦਿ ਪਿੰਡਾਂ ਵਿਚ ਤੇਜ਼ ਬਰਸਾਤ ਨਾਲ ਗੜੇਮਾਰੀ ਹੋਈ¢ ਇਸ ਕਾਰਨ ਪਹਿਲਾਂ ਤੋਂ ਡਿੱਗੀ ਹੋਈ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਹੈ¢ ਜ਼ਿਕਰਯੋਗ ਹੈ ਕਿ ਮÏਸਮ ਵਿਭਾਗ ਵਲੋਂ ਅਪ੍ਰੈਲ ਦੇ ਮੱਧ ਤੱਕ ਮÏਸਮ ਖ਼ਰਾਬ ਰਹਿਣ ਦੀ ਪੇਸ਼ਗੋਈ ਕੀਤੀ ਗਈ ਸੀ¢ ਸ਼ਨੀਵਾਰ ਦੁਪਹਿਰ ਬਾਅਦ ਇੱਕ ਵਾਰ ਫਿਰ ਮਾਲਵਾ ਖੇਤਰ ਵਿਚ ਤਕੜੇ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਬਾਰਸ਼ ਦੇ ਨਾਲ ਗੜੇਮਾਰੀ ਹੁੰਦੀ ਰਹੀ¢ ਕਿਸਾਨ ਜਗਤਾਰ ਸਿੰਘ ਬਰਾੜ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਮਾਲਵਾ ਪੱਟੀ ਵਿਚ ਚੇਤ ਮਹੀਨੇ ਦÏਰਾਨ ਹੋ ਰਹੀ ਬੇਮÏਸਮੀ ਬਾਰਸ਼ ਨੇ ਕਿਸਾਨੀ ਦਾ ਲੱਕ ਤੋੜ ਦਿੱਤਾ ਹੈ¢ ਕਿਸਾਨ ਆਗੂ ਸ਼ਿੰਦਰਪਾਲ ਸਿੰਘ ਕੋਠੇ ਫੂਲਾ ਸਿੰਘ ਵਾਲੇ ਗੁਰਪਾਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਕੋਠੇ ਚੇਤ ਸਿੰਘ, ਬੱਲੂਆਣਾ ਸੋਨੀ ਕਿਲੀ ਅਵਤਾਰ ਸਿੰਘ ਅਬਲੂ ਨੇ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਕਰਨ ਸਿੰਘ ਬਰਾੜ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਮੈਂਬਰ ਜਗਸੀਰ ਸਿੰਘ ਝੁੰਬਾ ਕਿਸਾਨਾਂ ਦੇ ਹੋਏ ਫ਼ਸਲੀ ਨੁਕਸਾਨ ਤੇ ਚਿੰਤਾ ਜਾਰ ਕੀਤੀ ਹੈ¢ ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਸਰਵੇ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਣ¢


Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਪੁੱਛਣ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਦੀ ਪੁਲਿਸ ਵਲੋਂ ਗਿ੍ਫ਼ਤਾਰੀ... ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ <br/>
Ad Position 24