09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ੋ੍ਰਮਣੀ ਅਕਾਲੀ ਦਲ ਦੀ ਤਲਵੰਡੀ ਸਾਬੋ ਵਿਖੇ 'ਪੰਜਾਬ ਬਚਾਓ ਵਿਸ਼ਾਲ ਰੈਲੀ' ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 05-04-2026

ਰਾਮਾਂ ਮੰਡੀ, 4 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਵਿਸਾਖੀ ਮੌਕੇ 'ਪੰਜਾਬ ਬਚਾਓ ਵਿਸ਼ਾਲ ਰੈਲੀ' ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਵਰਕਰਾਂ ਨਾਲ ਮੀਟਿੰਗਾਂ ਪਿੰਡ ਤਰਖਾਣਵਾਲਾ, ਸੇਖੂ, ਫੱਲੜ, ਚੱਕ ਹੀਰਾ ਸਿੰਘ ਵਾਲਾ ਆਦਿ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਹਨ | ਰਵੀਪ੍ਰੀਤ ਸਿੰਘ ਸਿੱਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿਚ ਆਈ ਸੀ | ਹੁਣ ਲੋਕ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਤਾਂ ਜੋ ਉਨ੍ਹਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਇਸ ਰੈਲੀ ਸਬੰਧੀ ਹਲਕੇ ਦੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਪੰਜਾਬ ਬਚਾਓ ਵਿਸ਼ਾਲ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਆਦਿ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਦੀ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਰੈਲੀ ਵਿਚ ਵੱਧ ਤੋਂ ਵੱਧ ਪਹੁੰਚਣ | ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ ਸਾਬਕਾ ਚੇਅਰਮੈਨ, ਸੰਦੀਪ ਸਿੰਘ ਸਰਾਂ ਸੇਖੂ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਸੇਖੂ, ਸੁਰਿੰਦਰਪਾਲ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ, ਬਲਾਕ ਸੰਮਤੀ ਮੈਂਬਰ ਸੁਖਜੀਤ ਕੌਰ, ਜਗਦੇਵ ਸਿੰਘ ਕੰਗ, ਤਰਸੇਮ ਸਿੰਘ ਮਾਨਵਾਲਾ, ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ 24 ਲੱਖ 70 ਹਜ਼ਾਰ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਤਿਆਰ, ਲੋਕਾਂ ਲਈ ਵੱਡੀ ਸਹੂਲਤ <br/>
Ad Position 24