09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵੱਖ-ਵੱਖ ਥਾਵਾਂ ਤੋਂ 7 ਵਿਅਕਤੀ ਕਾਬੂ, 112.5 ਗ੍ਰਾਮ ਹੈਰੋਇਨ ਅਤੇ 7200 ਨਸ਼ੀਲੇ ਕੈਪਸੂਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 05-04-2026
ਬਠਿੰਡਾ 4 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ 112.5 ਗ੍ਰਾਮ ਹੈਰੋਇਨ ਅਤੇ 7200 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਪੁਲਿਸ ਅਫ਼ਸਰ ਪਰਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਸਿਵਲ ਹਸਪਤਾਲ ਬਠਿੰਡਾ ਪਾਸੋਂ ਚਾਰ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 110 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਾਜਵੀਰ ਸਿੰਘ, ਲਵਪ੍ਰੀਤ ਸਿੰਘ, ਅਜੇ ਕੁਮਾਰ, ਜਗਦੀਸ਼ ਸਿੰਘ ਵਾਸੀ ਨੰਦਗੜ੍ਹ ਕੋਟੜਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਂਟ ਪੁਲਿਸ ਵਲੋਂ ਗੋਬਿੰਦਪੁਰਾ ਤੋਂ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਨੂੰ 2.5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ, ਜਿਸ ਨੂੰ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ | ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਮੋਹਨਦੀਪ ਸਿੰਘ ਸੀ ਆਈ ਏ-1 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਨਗਰ ਸੁਧਾਰ ਟਰੱਸਟ ਪਾਸੋਂ ਦਿਸ਼ਾਂਤ ਗਰਗ ਵਾਸੀ ਭੁੱਚੋ ਮੰਡੀ, ਗੁਰਮਨ ਜੋਤ ਸਿੰਘ ਵਾਸੀ ਬਠਿੰਡਾ ਨੂੰ 7200 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ | ਚੌਥੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਗਗਨਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਦਰ ਪੁਲਿਸ ਵਲੋਂ ਬੀੜ ਤਲਾਬ ਤੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 4.35 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕਰਮਜੀਤ ਸਿੰਘ ਵਾਸੀ ਬੀੜ ਤਲਾਬ, ਹਰਵਿੰਦਰ ਸਿੰਘ ਵਾਸੀ ਮੁਲਤਾਨੀਆ, ਪਰਗਟ ਸਿੰਘ ਵਾਸੀ ਜੋਧਪੁਰ ਰੋਮਾਣਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਦੀ ਮੁਕੱਦਮਾ

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਹਰ ਪੱਖ ਤੋਂ ਕਰ ਰਹੀ ਹੈ ਵਿਤਕਰਾ-ਬਰਿੰਦਰ ਗੋਇਲ <br/> ਅਗਲੀ ਖ਼ਬਰ ਕੁੰਭਕਰਨੀ ਨੀਂਦ ਤੋਂ ਜਾਗਿਆ ਪ੍ਰਸ਼ਾਸਨ, ਹੁਣ ਕੌਂਸਲਰ ਵੀ ਸਫ਼ਾਈ ਮੁਹਿੰਮ ਵਿਚ ਦੇਣ ਲੱਗੇ ਸਹਿਯੋਗ <br/>
Ad Position 24