10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੀਨੀਅਰ ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 05-04-2026
ਕੋਟਫੱਤਾ, 4 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਬੀਤੇ ਕੱਲ੍ਹ ਪਾਣੀਪਤ ਨੇੜੇ ਹੋਏ ਸੜਕ ਹਾਦਸੇ 'ਚ ਹੋਈ ਬੇਵਕਤੀ ਮੌਤ ਨਾਲ ਸਮੁੱਚੀ ਕਾਂਗਰਸ ਪਾਰਟੀ ਨੂੰ ਜਿੱਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉਥੇ ਉਨ੍ਹਾਂ ਨਾਲ ਸਨੇਹ ਰੱਖਣ ਵਾਲੇ ਹਰ ਵਿਅਕਤੀ ਨੂੰ ਭਾਰੀ ਸੱਟ ਲੱਗੀ ਹੈ | ਖੁਸ਼ਬਾਜ ਸਿੰਘ ਜਟਾਣਾ ਪਾਰਟੀ ਦੇ ਨਿਧੜਕ ਜਰਨੈਲ ਤੇ ਹਮੇਸ਼ਾ ਚੜ੍ਹਦੀ ਕਲਾ 'ਚ ਰਹਿਕੇ ਲੋਕਾਂ ਦੇ ਹਰ ਦੁੱਖ ਸੁੱਖ 'ਚ ਸ਼ਰੀਕ ਹੁੰਦੇ ਸਨ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਕੋਟਫੱਤਾ, ਜਟਾਣਾ ਦੇ ਅਤਿ ਨਜ਼ਦੀਕੀ ਬਲਦੀਪ ਸਿੰਘ ਕੋਟਸ਼ਮੀਰ, ਕਿਸਾਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਕੋਟਸ਼ਮੀਰ, ਸਾਬਕਾ ਸਰਪੰਚ ਜਗਦੇਵ ਸਿੰਘ ਜੱਸੀ ਪੌ ਵਾਲੀ, ਸਾਬਕਾ ਸਰਪੰਚ ਮੇਜਰ ਸਿੰਘ ਭਾਗੂ, ਸਾਬਕਾ ਸਰਪੰਚ ਰਾਜ ਕੁਮਾਰ ਕਟਾਰ ਸਿੰਘ ਵਾਲਾ, ਸਾਬਕਾ ਸਰਪੰਚ ਬੂਟਾ ਸਿੰਘ ਗੁਲਾਬਗੜ੍ਹ, ਰਾਜ ਢਿੱਲੋਂ ਕੋਟਫੱਤਾ, ਗਗਨਦੀਪ ਸਿੰਘ ਗਹਿਰੀ ਭਾਗੀ, ਸੁਰਿੰਦਰ ਸਿੰਘ ਅੰਬੀ ਕੋਟਸ਼ਮੀਰ, ਗੁਰਦੀਪ ਸਿੰਘ ਮਹਿਰਾਜ ਤੋਂ ਇਲਾਵਾ ਸਰਕਲ ਕੋਟਫੱਤਾ ਦੇ ਅਕਾਲੀ ਆਗੂਆਂ ਨੇ ਖੁਸ਼ਬਾਜ ਸਿੰਘ ਜਟਾਣਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |


Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਦੇ ਆਗੂਆਂ ਨੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਬਠਿੰਡਾ 'ਚ ਅੱਧੀ ਦਰਜਨ ਦੁਕਾਨਾਂ ਤੋਂ ਚੋਰੀ ਕਰਨ ਵਾਲੇ ਗਰੋਹ ਦਾ ਮੈਂਬਰ ਕਾਬੂ <br/>
Ad Position 24