10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰੀ ਐਲੀਮੈਂਟਰੀ ਸਕੂਲ ਸ਼ਾਖਾ-1 ਤੁੰਗਵਾਲੀ ਨੂੰ ਏ. ਸੀ. ਦਾਨ

Ad Position 21
No active advertisement
ਅਜੀਤ ਡੈਸਕ 05-04-2026
ਭੁੱਚੋ ਮੰਡੀ, 4 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਐਲੀਮੈਂਟਰੀ ਸਕੂਲ ਸ਼ਾਖਾ-1 ਤੁੰਗਵਾਲੀ (ਬੇਰੀ ਵਾਲਾ) ਵਿਖੇ ਨਵੇਂ ਵਿੱਦਿਅਕ ਵਰ੍ਹੇ (2026-27) ਦੀ ਸ਼ੁਰੂਆਤ ਮੌਕੇ ਸਾਹਿਬ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚ ਆਈਆਂ ਹੋਈਆਂ ਸੰਗਤਾਂ ਵਲੋਂ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ | ਸਾਰੀਆਂ ਜਮਾਤਾਂ ਵਿਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ 'ਤੇ ਆਏ ਵਿਦਿਆਰਥੀਆਂ ਦਾ ਮੁੱਖ ਮਹਿਮਾਨਾਂ ਵਲੋਂ ਸਨਮਾਨ ਕੀਤਾ ਗਿਆ | ਸਕੂਲ ਦੀ ਹਰ ਪੱਖ ਤੋਂ ਮੱਦਦ ਕਰਨ ਵਾਲੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਦੇ ਰਿਟਾਇਰ ਪੰਚਾਇਤ ਅਫ਼ਸਰ ਦਰਸ਼ਨ ਸਿੰਘ ਮਾਹਲ ਵਲੋਂ ਸਕੂਲ ਲਈ ਏ. ਸੀ. ਭੇਂਟ ਕੀਤਾ ਗਿਆ | ਉਨ੍ਹਾਂ ਸਕੂਲ ਦੇ ਸਮੁੱਚੇ ਪ੍ਰਬੰਧ ਦੀ ਪ੍ਰਸੰਸਾ ਕੀਤੀ | ਮੁੱਖ ਅਧਿਆਪਕ ਅਮਨਦੀਪ ਸਿੰਘ ਨੇ ਪੰਚਾਇਤ ਅਫ਼ਸਰ ਦਰਸ਼ਨ ਸਿੰਘ ਮਾਹਲ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਉਪ ਚੇਅਰਮੈਨ ਦਰਸ਼ਨ ਸਿੰਘ ਮਾਹਲ ਨੰਬਰਦਾਰ, ਸੁਖਜਿੰਦਰ ਸਿੰਘ ਸਮਾਜ ਸੇਵੀ, ਹਰਜੀਤ ਸਿੰਘ ਮਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ-ਜਸਵੀਰ ਸਿੰਘ ਗੜ੍ਹੀ <br/>
Ad Position 24