10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕੇਂਦਰੀ ਮੱਛੀ ਪਾਲਣ ਇੰਸਟੀਚਿਊਟ ਬਠਿੰਡਾ ਵਿਖੇ ਸਾਲਾਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-04-2026
ਬਠਿੰਡਾ, 4 ਅਪ੍ਰੈਲ (ਪ.ਪ.)-ਕੇਂਦਰੀ ਮੱਛੀ ਪਾਲਣ ਇੰਸਟੀਚਿਊਟ, ਡੱਬਵਾਲੀ ਰੋਡ ਵਿਖੇ ਸੀਫਾ ਸਾਲਾਨਾ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪਿੰਡ ਜੋਧਪੁਰ ਰੋਮਾਣਾ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਇੰਸਟੀਚਿਊਟ ਦੇ ਮੁੱਖ ਅਤੇ ਪ੍ਰਸਿੱਧ ਵਿਗਿਆਨੀ ਡਾ. ਵਿਸ਼ਵਜੀਤ ਦਾਸ, ਡਾ. ਮੁਕੇਸ਼ ਕੁਮਾਰ ਅਤੇ ਡਾ. ਮਧੂਮਿਤਾ ਵਲੋਂ ਪੰਚਾਇਤ ਅਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਇਸ ਸਮਾਗਮ 'ਚ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਤੋਂ ਪ੍ਰੋਫੈਸਰ ਕੋਮਲ ਪ੍ਰੀਤ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ. ਵਿਸ਼ਵਜੀਤ ਦਾਸ ਨੇ ਦੱਸਿਆ ਕਿ ਕੇਂਦਰੀ ਮਿੱਠੇ ਪਾਣੀ ਦੀ ਮੱਛੀ ਪਾਲਣ ਸੰਸਥਾ ਵਲੋਂ ਮੱਛੀ ਪਾਲਣ ਦੇ ਖੇਤਰ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ | ਸੰਸਥਾ ਦੁਆਰਾ ਮਿੱਠੇ ਪਾਣੀ ਵਿਚ ਮੱਛੀ ਪਾਲਣ ਸੰਬੰਧੀ ਨਵੀਂ ਤਕਨੀਕਾਂ ਅਤੇ ਵਿਗਿਆਨਕ ਢੰਗਾਂ ਉੱਤੇ ਖੋਜ ਕੀਤੀ ਜਾ ਰਹੀ ਹੈ | ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਸਕਦਾ ਹੈ | ਡਾ. ਮੁਕੇਸ਼ ਕੁਮਾਰ ਅਤੇ ਡਾ. ਮਧੂਮਿਤਾ ਨੇ ਕਿਹਾ ਕਿ ਮੱਛੀ ਪਾਲਣ ਦੇ ਖੇਤਰ ਵਿਚ ਆਧੁਨਿਕ ਤਰੀਕਿਆਂ ਨੂੰ ਅਪਣਾਉਣ ਨਾਲ ਉਤਪਾਦਨ ਵਿਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਇਜ਼ਾਫਾ ਹੋਵੇਗਾ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਸਮੇਂ-ਸਮੇਂ 'ਤੇ ਟ੍ਰੈਨਿੰਗ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ, ਤਾਂ ਜੋ ਲੋਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਮਿਲ ਸਕੇ ਅਤੇ ਉਨ੍ਹਾਂ ਕਿਹਾ ਕਿ ਅਦਾਰੇ ਦਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ | ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕੇਂਦਰੀ ਮੱਛੀ ਪਾਲਣ ਸੰਸਥਾ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਨਾਲ ਮੱਛੀ ਪਾਲਣ ਨੂੰ ਇਕ ਨਵੀਂ ਦਿਸ਼ਾ ਮਿਲੇਗੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ

Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ-ਬਲਦੇਵ ਸਿੰਘ ਆਕਲੀਆ <br/> ਅਗਲੀ ਖ਼ਬਰ ਜਥੇਦਾਰ ਬਾਬਾ ਮੱਘਰ ਸਿੰਘ ਦੀ ਯਾਦ 'ਚ ਘੋੜਸਵਾਰੀ ਦਮਖਮ ਮੁਕਾਬਲਾ ਕਰਵਾਇਆ ਗਿਆ <br/>
Ad Position 24