10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਫ਼ਾਈ ਸੇਵਕਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 6 ਮਈ ਤੋਂ ਹੜ੍ਹਤਾਲ ਦੀ ਚੇਤਾਵਨੀ <br/>

Ad Position 21
No active advertisement
ਅਜੀਤ ਡੈਸਕ 05-04-2026
ਮਹਿਰਾਜ, 4 ਅਪ੍ਰੈਲ (ਸੁਖਪਾਲ ਮਹਿਰਾਜ)-ਦਫ਼ਤਰ ਨਗਰ ਪੰਚਾਇਤ ਮਹਿਰਾਜ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ, ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿੱਟੂ ਰਾਮ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਮਨੋਜ ਕੁਮਾਰ ਗੋਨਿਆਣਾ ਸਮੇਤ ਵੱਖ-ਵੱਖ ਆਗੂਆਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਿੱਟੂ ਰਾਮ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਮਨੋਜ ਕੁਮਾਰ ਗੋਨਿਆਣਾ ਨੇ ਕਿਹਾ ਕਿ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸਫ਼ਾਈ ਸੇਵਕ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਬਿਨ੍ਹਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਪਰ ਸਰਕਾਰ ਵਲੋਂ ਉਨ੍ਹਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਲਈ ਮੈਡੀਕਲ ਸਹੂਲਤਾਂ ਵਿਚ ਸੁਧਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਖ਼ਾਸ ਟਰੀਟਮੈਂਟ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਵੀ ਸਰਕਾਰ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਚਾਹੀਦੇ ਹਨ | ਉਕਤ ਆਗੂਆਂ ਨੇ ਇਕਸੁਰ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ 6 ਮਈ ਤੋਂ ਪੰਜਾਬ ਭਰ ਵਿਚ ਹੜ੍ਹਤਾਲ ਕੀਤੀ ਜਾਵੇਗੀ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿਰਫ਼ ਲਾਰੇ ਲਗਾਕੇ ਸਮਾਂ ਕੱਟ ਰਹੀ ਹੈ, ਜਿਸ ਕਾਰਨ ਸਫ਼ਾਈ ਸੇਵਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੂਰਜ ਰਾਮਪੁਰਾ, ਮੀਤ ਪ੍ਰਧਾਨ ਭੋਲਾ, ਸਕੱਤਰ ਰਾਜੂ, ਖ਼ਜ਼ਾਨਚੀ ਰਾਜ ਕੁਮਾਰ, ਮੈਂਬਰ ਸੱਜੂ, ਬੀਰੂ, ਸਤੀਸ਼, ਭਗਤ ਰਾਮ, ਸੋਮਨਾਥ, ਰਵਿੰਦਰ ਕੌਰ, ਅਮਰਦੀਪ ਕੌਰ, ਸੀਤਲ, ਅਮਰਜੀਤ ਕੌਰ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਪਿੰਡਾਂ 'ਚ ਜਨ ਸਭਾਵਾਂ <br/> ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ-ਬਲਦੇਵ ਸਿੰਘ ਆਕਲੀਆ <br/>
Ad Position 24