10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਕਿਯੂ ਸਿੱਧੂਪੁਰ ਨੇ ਅਮਰੀਕਾ ਦੇ ਉਤਪਾਦ ਸਾੜ ਕੇ ਭਾਰਤ- ਅਮਰੀਕਾ ਵਪਾਰ ਸਮਝੌਤੇ ਦਾ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 05-04-2026
ਬਠਿੰਡਾ, 4 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਸਥਾਨਕ ਮਿੰਨੀ ਸਕੱਤਰੇਤ ਦੇ ਸਾਹਮਣੇ ਅਮਰੀਕਾ ਦੇ ਉਤਪਾਦ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ, ਗੁਰਮੇਲ ਸਿੰਘ ਲਹਿਰਾ, ਕੁਲਵੰਤ ਸਿੰਘ ਨੇਹੀਆਂਵਾਲਾ, ਮਹਿਮਾ ਸਿੰਘ ਚੱਠੇਵਾਲਾ, ਬਲਵਿੰਦਰ ਸਿੰਘ ਜੋਧਪੁਰ, ਸੁਖਦੇਵ ਸਿੰਘ ਫੂਲ, ਜਸਵੀਰ ਸਿੰਘ ਗਹਿਰੀ, ਗੁਰਦੀਪ ਸਿੰਘ ਮਹਿਮਾ ਸਰਜਾ, ਜਸਵਿੰਦਰ ਸਿੰਘ ਕਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨ ਤੇ ਕਿਸਾਨੀ ਮਾਰੂ ਨੀਤੀਆਂ ਘੜ ਰਹੀ ਹੈ, ਜਿਸ ਦੇ ਤਹਿਤ ਅਮਰੀਕਾ ਨਾਲ ਵਪਾਰ ਸਮਝੌਤਾ ਕੀਤਾ ਹੈ ਪਰ ਕਿਸਾਨ ਇਹ ਸਮਝੌਤਾ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ | ਉਨ੍ਹਾਂ ਰਾਸ਼ਟਰਪਤੀ ਦੇ ਨਾਂਅ ਪੱਤਰ ਭੇਜ ਕੇ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ 'ਚ ਖੇਤੀਬਾੜੀ, ਡੇਅਰੀ ਤੇ ਪੋਲਟਰੀ ਸੈਕਟਰ ਨੂੰ ਸ਼ਾਮਿਲ ਨਾ ਕੀਤਾ ਜਾਵੇ ਅਤੇ ਅਮਰੀਕਾ ਤੋਂ ਆਉਣ ਵਾਲੀਆਂ ਖੇਤੀਬਾੜੀ ਉਤਪਾਦਾਂ ਦੇ ਆਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ, ਕਣਕ ਤੇ ਸਰੋਂ੍ਹ ਦੀ ਖ਼ਰੀਦ ਐਮ.ਐਸ.ਪੀ. ਉੱਪਰ ਕੀਤੀ ਜਾਵੇ, ਪੰਜਾਬ 'ਚ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋਣਾ ਯਕੀਨੀ ਬਣਾਇਆ ਜਾਵੇ, ਆਲੂ ਉਤਪਾਦਕ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਕਿਸਾਨੀ ਅੰਦੋਲਨ ਦੌਰਾਨ ਦਰਜ ਕੀਤੇ ਮੁਕੱਦਮੇ ਵਾਪਸ ਲਏ ਜਾਣ, ਸੰਭੂ-ਖਨੌਰੀ ਹੱਦ 'ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਰਹਿੰਦਾ ਮੁਆਵਜ਼ਾ ਦਿੱਤਾ ਜਾਵੇ, ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ, ਨਹੀਂ ਤਾਂ ਕਿਸਾਨ ਮੁੜ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ-ਸੁਰਿੰਦਰ ਸਿ... ਅਗਲੀ ਖ਼ਬਰ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਪਿੰਡਾਂ 'ਚ ਜਨ ਸਭਾਵਾਂ <br/>
Ad Position 24