10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹਲਕਾ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ-ਸੁਰਿੰਦਰ ਸਿੰਘ ਸਰਾਂ <br/>

Ad Position 21
No active advertisement
ਅਜੀਤ ਡੈਸਕ 05-04-2026
ਰਾਮਾਂ ਮੰਡੀ, 4 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 11 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਣ ਵਾਲੀ 'ਪੰਜਾਬ ਬਚਾਓ ਵਿਸ਼ਾਲ ਰੈਲੀ' ਸਬੰਧੀ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਅੱਜ ਚੱਕ ਹੀਰਾ ਸਿੰਘ ਵਿਖੇ ਗੱਲਬਾਤ ਦੌਰਾਨ ਪ੍ਰਧਾਨ ਸੁਰਿੰਦਰ ਸਿੰਘ ਸਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ | ਪ੍ਰਧਾਨ ਸੁਰਿੰਦਰ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਜਨਮੇਜਾ ਸੇਖੋਂ ਸਾਬਕਾ ਮੰਤਰੀ ਆਦਿ ਤੋਂ ਇਲਾਵਾ ਹੋਰ ਪਾਰਟੀ ਦੇ ਲੀਡਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਰੈਲੀ ਵਿਚ ਪਹੁੰਚਣ ਲਈ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖੇਡ ਮੇਲੇ ਪਿੰਡਾਂ ਵਿਚ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ-ਕਿ੍ਸ਼ਨ ਸਿੰਘ ਭਾਗੀਵਾਂਦਰ <br/> ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਨੇ ਅਮਰੀਕਾ ਦੇ ਉਤਪਾਦ ਸਾੜ ਕੇ ਭਾਰਤ- ਅਮਰੀਕਾ ਵਪਾਰ ਸਮਝੌਤੇ ਦਾ ਕੀਤਾ ਵਿਰੋਧ
Ad Position 24