ਰਾਮਾਂ ਮੰਡੀ, 4 ਅਪ੍ਰੈਲ (ਤਰਸੇਮ ਸਿੰਗਲਾ): ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ (ਹਲਕਾ ਤਲਵੰਡੀ ਸਾਬੋ) ਨੇ ਅੱਜ ਆਪਣੇ ਵਰਕਰਾਂ ਦੀ ਟੀਮ ਨਾਲ ਪਿੰਡ ਸ਼ੇਰਗੜ੍ਹ ਵਿਖੇ ਆਯੋਜਿਤ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਵਿਚ ਭਾਗ ਲੈ ਰਹੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਦੀਆਂ ਹਨ | ਇਸ ਤਰ੍ਹਾਂ ਦੇ ਖੇਡ ਮੇਲੇ ਪਿੰਡਾਂ ਵਿਚ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ | ਟੂਰਨਾਮੈਂਟ ਦੇ ਆਯੋਜਨ ਲਈ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ | ਇਸ ਮੌਕੇ ਰਾਮਾ ਕੁਮਾਰ ਸਰਪੰਚ, ਬਲਵਿੰਦਰ ਸਿੰਘ ਨਸੀਬਪੁਰਾ, ਦਰਸ਼ਨ ਸਿੰਘ ਤਲਵੰਡੀ ਸਾਬੋ, ਬਲਜੀਤ ਸਿੰਘ ਭਾਗੀਵਾਂਦਰ, ਮਨਪ੍ਰੀਤ ਸਿੰਘ ਤਲਵੰਡੀ ਸਾਬੋ, ਗੁਰਪ੍ਰੀਤ ਸਿੰਘ ਲਹਿਰੀ, ਬਾਬੂ ਰਾਮ ਭਾਗੀਵਾਂਦਰ, ਗੁਰਤੇਜ ਸਿੰਘ, ਵਿਕਾਸ ਸ਼ਰਮਾ ਤਲਵੰਡੀ ਸਾਬੋ ਸਮੇਤ ਪਿੰਡ ਦੇ ਵਿਅਕਤੀ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |