10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 05-04-2026
ਕੋਟਫੱਤਾ, 4 ਅਪ੍ਰੈਲ (ਬੁੱਟਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਅੱਜ ਨਵੇਂ ਸੈਸ਼ਨ 2026-27 ਨੂੰ ਮੁੱਖ ਰੱਖਦਿਆਂ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸੰਗੀਤ ਅਧਿਆਪਕ ਨਰਦੀਪ ਸਿੰਘ ਦੀ ਅਗਵਾਈ ਵਿਚ ਸ਼ਬਦ ਕੀਰਤਨ ਕੀਤਾ ਗਿਆ | ਇਸ ਸਮੇਂ ਮਾਪਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ | ਸਮੂਹ ਸਟਾਫ਼, ਵਿਦਿਆਰਥੀ ਅਤੇ ਮਾਪੇ ਹਾਜ਼ਰ ਹੋਏ | ਧਾਰਮਿਕ ਸਿੱਖਿਆ ਅਧਿਆਪਕ ਡਾ. ਸਿਮਰਜੀਤ ਕੌਰ ਦੁਆਰਾ ਸਟੇਜ ਸੰਚਾਲਨ ਕਰਦਿਆਂ ਪਾਠ ਦੀ ਸਮੁੱਚੀ ਜ਼ਿੰਮੇਵਾਰੀ ਨਿਭਾਈ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਕੂਲ ਪਿ੍ੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ 'ਚ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ <br/> ਅਗਲੀ ਖ਼ਬਰ ਹੱਕ ਮੰਗਣਾ ਹਰ ਨਾਗਰਿਕ ਦਾ ਹੱਕ, ਬਲੈਕਮੇਲ ਕਰਨ ਬਾਰੇ ਕਹਿਣਾ ਮੰਦਭਾਗਾ-ਮੋਹਿਤ ਗੁਪਤਾ <br/>
Ad Position 24