ਬਠਿੰਡਾ, 6 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਡਾਕਟਰ ਮੇਲਾ ਰਾਮ ਰੋਡ 'ਤੇ ਰੇਹੜੀ ਵਾਲਾ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਹੋਣ ਦੀ ਸੂਚਨਾ ਮਿਲਣ 'ਤੇ ਨੌਜਵਾਨ ਵੈਲਫੇਅਰ ਸੋਸਾਇਟੀ ਦੀ ਇਕ ਐਂਬੂਲੈਂਸ ਟੀਮ ਮੌਕੇ 'ਤੇ ਪਹੁੰਚੀ ਅਤੇ ਪੀੜ੍ਹਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਵਿਜੇ ਕੁਮਾਰ ਵਜੋਂ ਹੋਈ ਹੈ, ਜਿਸ ਦੇ ਪਰਿਵਾਰ ਦਾ ਫ਼ਿਲਹਾਲ ਕੋਈ ਪਤਾ ਨਹੀਂ ਚੱਲ ਸਕਿਆ | ਮਿ੍ਤਕ ਦੇ ਰਿਸ਼ਤੇਦਾਰਾਂ ਨੂੰ ਲੱਭਣ ਲਈ ਸੁਸਾਇਟੀ ਵਲੋਂ ਲਗਾਤਾਰੀ ਯਤਨ ਜਾਰੀ ਹਨ |