19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜ਼ਿਲ੍ਹੇ ਭਰ ਦੇ 1014 ਲਾਭਪਾਤਰੀਆਂ ਨੂੰ 5.17 ਕਰੋੜ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 07-04-2026
ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ ਅਤੇ ਹੋਰ ਵਰਗਾਂ ਨਾਲ ਸਬੰਧਿਤ 1014 ਲਾਭਪਾਤਰੀਆਂ ਨੂੰ ਬਣਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ¢ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਹੀਨਾ ਅਗਸਤ 2025 ਤੋਂ ਮਹੀਨਾ ਜਨਵਰੀ 2026 ਤੱਕ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 761 ਲਾਭਪਾਤਰੀਆਂ ਨੂੰ 3 ਕਰੋੜ 88 ਲੱਖ 11 ਹਜ਼ਾਰ ਰੁਪਏ ਰਾਸ਼ੀ ਜਾਰੀ ਕੀਤੀ ਗਈ ਹੈ¢ ਇਸੇ ਤਰ੍ਹਾਂ ਹੀ ਪੱਛੜੀਆਂ ਸ਼ੇ੍ਰਣੀਆਂ ਅਤੇ ਹੋਰ ਵਰਗਾਂ ਨਾਲ ਸਬੰਧਿਤ 253 ਬਿਨੈਕਾਰਾਂ ਨੂੰ 1 ਕਰੋੜ 29 ਲੱਖ 3 ਹਜ਼ਾਰ ਦੀ ਰਾਸ਼ੀ ਜਾਰੀ ਕੀਤੀ ਗਈ ਹੈ¢ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਰਿੰਦਰ ਸਿੰਘ ਨੇ ਦੱਸਿਆ ਕਿ ਕੁਲ 1014 ਲਾਭਪਾਤਰੀਆਂ ਨੂੰ 5.17 ਕਰੋੜ ਤੋਂ ਵੱਧ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਹੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਰਾਹੀਂ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ ਜੀ¢

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਨੇ ਮੰਗਾਂ ਸੰਬੰਧੀ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ -ਮਾਮਲਾ ਮੁੱਖ ਮੰਤਰੀ ਵਲੋਂ ਜੇ.ਈ. ਦੀ ਬਦਲੀ ਦੇ ਹੁਕਮ ਦੇਣ ਦਾ- ਜੇ.ਈ. ਦੇ ਹੱਕ ਵਿਚ ਨਿੱਤਰੇ ਟੈਕਨੀਕਲ ਸਰਵਿਸ ਯੂਨੀਅਨ...
Ad Position 24