19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਆਂਗਣਵਾੜੀ ਵਰਕਰਾਂ ਨੇ ਮੰਗਾਂ ਸੰਬੰਧੀ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 07-04-2026
ਤਲਵੰਡੀ ਸਾਬੋ, 6 ਅਪ੍ਰੈਲ (ਰਵਜੋਤ ਸਿੰਘ ਰਾਹੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਲਵੰਡੀ ਸਾਬੋ ਵਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਬਲਾਕ ਪ੍ਰਧਾਨ ਬਲਵੀਰ ਕੌਰ ਲਹਿਰੀ ਦੀ ਅਗਵਾਈ ਹੇਠ ਵਿਭਾਗ ਦੇ ਡਾਇਰੈਕਟਰ ਦੇ ਨਾਮ 'ਤੇ ਇਕ ਮੰਗ ਪੱਤਰ ਸੀ.ਡੀ.ਪੀ.ਓ. ਨੂੰ ਦਿੱਤਾ ਗਿਆ | ਪੱਤਰ 'ਚ ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਜੋ ਮੋਬਾਇਲ ਫੋਨ ਪੋਸ਼ਨ ਅਭਿਆਨ ਫੰਡਾਂ ਵਿਚੋਂ ਆਂਗਣਵਾੜੀ ਵਰਕਰਾਂ ਲਈ ਖਰੀਦੇ ਹਨ ਉਹ ਫੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ ਤੇ ਜੇਕਰ ਇਹ ਫੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਨਿੱਜੀ ਫੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਨ ਅਭਿਆਨ ਦਾ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਅੱਠ ਸਾਲ ਤੋਂ ਵਰਕਰਾਂ ਹੈਲਪਰਾਂ ਫੋਨਾਂ ਨੂੰ ਉਡੀਕ ਰਹੀਆਂ ਹਨ ਜਦ ਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫੋਨ ਦੇ ਦਿੱਤੇ ਹਨ, ਪ੍ਰੰਤੂ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਨਿੱਜੀ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿੱਚ ਇਕ ਲਾਭਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100ਰੁਪਏ ਦਿੱਤੇ ਜਾਂਦੇ ਹਨ ਪਰ ਪੰਜਾਬ ਸਰਕਾਰ ਸਿਰਫ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦਾ ਬਣਦਾ ਹੱਕ ਤੇ ਰਹਿੰਦੀਆਂ ਮੰਗਾਂ ਜਲਦ ਮੰਨ੍ਹੀਆਂ ਜਾਣ | ਇਸ ਮੌਕੇ ਬਲਵਿੰਦਰ ਕੌਰ ਜੱਜਲ, ਰਿੰਪੀ ਰਾਮਾਂ, ਵੀਰਪਾਲ ਕੌਰ ਤਲਵੰਡੀ ਸਾਬੋ, ਰਮਨਦੀਪ ਕੌਰ, ਬੇਅੰਤ ਕੌਰ, ਪਰਮਜੀਤ ਕੌਰ, ਕਿਰਨਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰ ਦੁਰਘਟਨਾ 'ਚ ਦੋ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹੇ ਭਰ ਦੇ 1014 ਲਾਭਪਾਤਰੀਆਂ ਨੂੰ 5.17 ਕਰੋੜ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ <br/>
Ad Position 24