ਬਠਿੰਡਾ, 6 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 11.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਪੁਲਿਸ ਅਫ਼ਸਰ ਮੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਸੰਤ ਕਬੀਰ ਸਕੂਲ ਫੇਸ-3, ਮਾਡਲ ਟਾਊਨ ਨੇੜਿਓਾ 2 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਨੀਰਜ ਕੁਮਾਰ ਵਾਸੀ ਸ਼ਕਤੀ ਨਗਰ, ਪੁਰਾਣੀ ਆਬਾਦੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ ਹੈ ਅਤੇ ਅੰਸੂ ਕੁਮਾਰ ਵਸੀ ਵਾਰਡ ਨੰਬਰ 6 ਧਨੇਰ ਮੁਜੱਫਰਪੁਰ ਬਿਹਾਰ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਰਮਨਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੁਲਵੰਤ ਸਿੰਘ ਵਾਸੀ ਬਹਿਮਣ ਦੀਵਾਨਾ ਵਾਸੀ ਵਿਅਕਤੀ ਨੂੰ 3.60 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਨਰੇਸ਼ ਕੁਮਾਰ ਵਾਸੀ ਗੋਨਿਆਣਾ ਵਾਸੀ ਵਿਅਕਤੀ ਨੂੰ 3.50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਸ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |