ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ 7 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲਾਰਡ ਰਾਮਾਂ ਹਾਲ, ਨਜ਼ਦੀਕ ਦਾਣਾ ਮੰਡੀ ਬਠਿੰਡਾ ਵਿਖੇ ਲਗਾਇਆ ਜਾਵੇਗਾ | ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਬੰਸ ਸਿੰਘ ਸਿੱਧੂ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਹ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਲਗਵਾਇਆ ਜਾਵੇਗਾ | ਕੈਂਪ ਦੌਰਾਨ ਵੱਖ-ਵੱਖ ਖੇਤੀ ਮਾਹਿਰਾਂ ਵਲੋਂ ਕਿਸਾਨ ਭਰਾਵਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨ ਭਰਾਵਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਕਿਸਾਨ ਸਿਖਲਾਈ ਕੈਂਪ ਵਿਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕੀਤਾ ਜਾਵੇ |