20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਚ ਹਵਨ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 07-04-2026
ਰਾਮਪੁਰਾ ਫੂਲ, 6 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਸਾਲ 2026 ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮÏਕੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਵਲੋਂ ਸਥਾਨਕ ਸ਼ਹਿਰ ਵਿਖੇ ਚਲਾਏ ਜਾ ਰਹੇ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਖੇ ਮਾਤਾ ਸਰਸਵਤੀ ਦਾ ਆਸ਼ੀਰਵਾਦ ਲੈਣ ਲਈ ਵਿਸ਼ਾਲ ਹਵਨ ਯੱਗ ਕਰਵਾਇਆ ਗਿਆ¢ ਸਾਲਾਨਾ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਯੱਗ ਵਿਚ ਉਤਸ਼ਾਹ ਨਾਲ ਭਾਗ ਲੈਣ ਦਾ ਮੌਕਾ ਦਿੱਤਾ ਗਿਆ¢ ਇਸ ਮੌਕੇ ਹਾਜ਼ਰ ਹੋਏ ਸਾਰੇ ਵਿਦਿਆਰਥੀਆਂ ਨੇ ਆਉਣ ਵਾਲੇ ਸੈਸ਼ਨ ਲਈ ਸਕੂਲ ਦੀ ਨਿਰੰਤਰ ਤਰੱਕੀ ਅਤੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ¢ਇਸ ਮÏਕੇ ਸਕੂਲ ਦੇ ਪਿ੍ੰਸੀਪਲ ਸੰਜੀਵ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨੀਲਮ ਰਾਣੀ ਨੇ ਯੱਗ ਵਿੱਚ ਪੂਜਾ ਦÏਰਾਨ ਸ਼ਿਰਕਤ ਕੀਤੀ¢ ਇਸ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਯਸ਼ਪਾਲ ਗੋਇਲ ਅਤੇ ਮੈਂਬਰ ਸੰਜੀਵ ਕੁਮਾਰ (ਸੇਵਾਮੁਕਤ ਡੀ.ਈ.ਓ.) ਦੀ ਵਿਸ਼ੇਸ਼ ਹਾਜ਼ਰੀ ਨੇ ਪ੍ਰੋਗਰਾਮ ਦੀ ਸ਼ਾਨ ਨੂੰ ਹੋਰ ਵਧਾਇਆ¢ ਇਸ ਮੌਕੇ ਸਕੂਲ ਦੇ ਯੋਗਾ ਮੁਖੀ ਵਿਪਨ ਕੁਮਾਰ ਨੇ ਸਾਰੇ ਪ੍ਰਬੰਧ ਕਰਨ ਵਿਚ ਯੋਗਦਾਨ ਪਾਇਆ¢ ਇਸ ਦੌਰਾਨ ਸਮੂਹ ਸਕੂਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਸਮਾਰਟ ਫੋਨ ਤੋਂ ਬਿਨ੍ਹਾਂ ਮਾਵਾਂ ਧੀਆਂ ਸਤਿਕਾਰ ਸਕੀਮ 'ਚ ਕੰਮ ਨਹੀਂ ਕਰਨਗੀਆਂ-ਲਾਭ ਕੌਰ ਅਗਲੀ ਖ਼ਬਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਅੱਗੇ ਲੱਗੇ ਗੰਦਗੀ ਦੇ ਢੇਰ
Ad Position 24