20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਣਕ ਕੱਟਣ ਉਪਰੰਤ ਨਾੜ/ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਾਉਣ 'ਤੇ ਪਾਬੰਦੀ <br/>

Ad Position 21
No active advertisement
ਅਜੀਤ ਡੈਸਕ 07-04-2026
ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਅੰਦਰ ਕਣਕ ਕੱਟਣ ਉਪਰੰਤ ਨਾੜ/ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਦੇਖਣ ਵਿਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ | ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ | ਇਸ ਦੀ ਕੁਆਲਿਟੀ ਗਿਰ ਜਾਂਦੀ ਹੈ | ਜਿਸ ਕਰਕੇ ਖ਼ਰੀਦ ਏਜੰਸੀਆਂ ਕਣਕ ਦੀ ਖ਼ਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ ਅਤੇ ਇਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ | ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ | ਇਸ ਲਈ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾਈ ਜਾਂਦੀ ਹੈ | ਜੇਕਰ ਕੋਈ ਕੰਬਾਈਨ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਜ਼ਬਤ ਕੀਤਾ ਜਾਵੇਗਾ | ਇਹ ਹੁਕਮ 6 ਅਪ੍ਰੈਲ ਤੋਂ ਲੈ ਕੇ 6 ਜੂਨ 2026 ਤੱਕ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਕਿਰਨਜੀਤ ਗਹਿਰੀ ਦੀ ਅਗਵਾਈ 'ਚ ਬਠਿੰਡਾ ਦਿਹਾਤੀ 'ਚ ਲੋਕ ਹਿੱਤ ਮੋਟਰਸਾਈਕਲ ਮਾਰਚ ਸ਼ੁਰੂ ਅਗਲੀ ਖ਼ਬਰ ਨਕਾਬਪੋਸ਼ ਨੌਜਵਾਨਾਂ ਵਲੋਂ ਦੁਕਾਨਦਾਰ 'ਤੇ ਲੁੱਟ ਦੀ ਨੀਅਤ ਨਾਲ ਕੀਤਾ ਹਮਲਾ
Ad Position 24