10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੰਦੋਹਾ ਵਿਖੇ ਤਿੰਨ ਏਕੜ ਕਣਕ ਸੜ ਕੇ ਸੁਆਹ <br/>

Ad Position 21
No active advertisement
ਅਜੀਤ ਡੈਸਕ 08-04-2026

ਮੌੜ ਮੰਡੀ, 7 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਪਿੰਡ ਸੰਦੋਹਾ ਵਿਖੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ ਵਿਚ ਤਿੰਨ ਏਕੜ ਦੇ ਕਰੀਬ ਫ਼ਸਲ ਸੜ੍ਹ ਕੇ ਸਵਾਹ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਦੱਸਦੇ ਹੋਏ ਪਿੰਡ ਸਰਪੰਚ ਗੁਰਸੇਵਕ ਸਿੰਘ ਨੇ ਕਿਹਾ ਕਿ ਬਾਅਦ ਦੁਪਹਿਰ ਇਕ ਵਜੇ ਦੇ ਕਰੀਬ ਪਿੰਡ ਦੇ ਨਜ਼ਦੀਕ ਹੀ ਤਾਰ ਸਿੰਘ ਪੁੱਤਰ ਮੇਜਰ ਸਿੰਘ ਅਤੇ ਗੋਰਾ ਸਿੰਘ ਪੁੱਤਰ ਮੇਜਰ ਸਿੰਘ ਦੋਂਹਾਂ ਭਰਾਵਾਂ ਦੀ ਕਣਕ ਨੂੰ ਅੱਗ ਪੈ ਗਈ, ਜਿਸ ਕਾਰਨ ਇੰਨ੍ਹਾਂ ਦੋਂਵਾਂ ਭਰਾਵਾਂ ਦੀ ਤਿੰਨ ਏਕੜ ਦੇ ਕਰੀਬ ਕਣਕ ਦੀ ਫ਼ਸਲ ਸੜ੍ਹ ਗਈ | ਕਣਕ ਨੂੰ ਅੱਗ ਪੈਣ ਦੀ ਖ਼ਬਰ ਸੁਣ ਦੇ ਪਿੰਡ ਵਾਸੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ | ਇਸ ਦੌਰਾਨ ਹੀ ਮੌੜ ਮੰਡੀ ਅਤੇ ਤਲਵੰਡੀ ਸਾਬੋ ਤੋਂ ਫ਼ਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਜਿੰਨ੍ਹਾਂ ਨੇ ਅੱਗ ਉੱਪਰ ਕਾਬੂ ਪਾਇਆ ਅਤੇ ਹੋਰ ਨੁਕਸਾਨ ਹੋਣੋਂ ਬਚਾਅ ਲਿਆ | ਹਲਕਾ ਪਟਵਾਰੀ ਵੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਦੱਸਿਆ ਕਿ ਤਿੰਨ ਏਕੜ ਦੇ ਕਰੀਬ ਕਣਕ ਨੂੰ ਅੱਗ ਲੱਗੀ ਹੈ ਅਤੇ ਉਨ੍ਹਾਂ ਨੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ | ਇਸ ਮੌਕੇ ਬਲਾਕ ਸੰਮਤੀ ਮੌੜ ਦੇ ਚੇਅਰਮੈਨ ਸੁਖਵੀਰ ਸਿੰਘ, ਬੁੱਧ ਸਿੰਘ ਸੰਦੋਹਾ, ਸੁਖਵੀਰ ਸਿੰਘ ਆਗੂ ਕ੍ਰਾਂਤੀਕਾਰੀ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜ੍ਹਤ ਕਿਸਾਨਾਂ ਨੇ ਠੇਕੇ ਉੱਪਰ ਜ਼ਮੀਨ ਲੈ ਕੇ ਕਣਕ ਦੀ ਬਿਜਾਈ ਕੀਤੀ ਸੀ ਇਸ ਲਈ ਇੰਨ੍ਹਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ 'ਤੇ ਜਬਰੀ ਥੋਪੇ ਗਏ ਟੈੱਟ ਖ਼ਿਲਾਫ਼ ਅਰਥੀ ਸਾੜ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਵੈਨ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ
Ad Position 24