10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡੇਢ ਕਿੱਲੋ ਭੁੱਕੀ ਸਮੇਤ ਇਕ ਕਾਬੂ, ਮਾਮਲਾ ਕੀਤਾ ਦਰਜ <br/>

Ad Position 21
No active advertisement
ਅਜੀਤ ਡੈਸਕ 08-04-2026
ਬਾਲਿਆਂਵਾਲੀ, 7 ਅਪ੍ਰੈਲ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਗਸ਼ਤ ਦੌਰਾਨ ਪਿੰਡ ਹਰਕਿਸ਼ਨਪੁਰਾ ਵਿਖੇ ਇਕ ਵਿਅਕਤੀ ਕੋਲੋਂ ਡੇਢ ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਫਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਜਯੋਤੀ ਯਾਦਵ (ਆਈ.ਪੀ.ਐਸ) ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ਼ ਅਰੰਭੀ ਮੁਹਿੰਮ ਤਹਿਤ ਪੁਲਿਸ ਪਾਰਟੀ ਵਲੋਂ ਰੋਜ਼ਾਨਾ ਵਾਂਗ ਪਿੰਡਾਂ ਦੀ ਗਸ਼ਤ ਕੀਤੀ ਜਾ ਰਹੀ ਸੀ ਕਿ ਜਦੋਂ ਪੁਲਿਸ ਪਾਰਟੀ ਪਿੰਡ ਹਰਕਿਸ਼ਨਪੁਰਾ ਵਿਖੇ ਝੰਡੂਕੇ ਵਾਲੇ ਰੋਡ 'ਤੇ ਪਹੁੰਚੀ ਤਾਂ ਇਕ ਵਿਅਕਤੀ ਦੀ ਸ਼ੱਕ ਦੇ ਅਧਾਰਿਤ ਕੀਤੀ ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 1 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ | ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਬਲਵੰਤ ਸਿੰਘ ਵਾਸੀ ਹਰਕਿਸ਼ਨਪੁਰਾ ਵਜੋਂ ਹੋਈ ਹੈ | ਇਸ ਕੇਸ ਦੇ ਤਫਤੀਸ਼ੀ ਅਧਿਕਾਰੀ ਏ.ਐਸ.ਆਈ ਜਗਜੀਤ ਸਿੰਘ ਨੇ ਬਲਵੰਤ ਸਿੰਘ ਖਿਲਾਫ਼ ਅ/ਧ 15ਬੀ/61/85 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਅਧਿਆਪਕਾਂ 'ਤੇ ਜਬਰੀ ਥੋਪੇ ਗਏ ਟੈੱਟ ਖ਼ਿਲਾਫ਼ ਅਰਥੀ ਸਾੜ ਰੋਸ ਪ੍ਰਦਰਸ਼ਨ <br/>
Ad Position 24