10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026

ਤਲਵੰਡੀ ਸਾਬੋ 7 ਅਪ੍ਰੈਲ (ਰਣਜੀਤ ਸਿੰਘ ਰਾਜੂ)-'ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਸਿੱਖ ਜਗਤ ਵਾਂਗ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ ਗੁਰਮਤਿ ਸਮਾਗਮਾਂ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਤਖ਼ਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ-ਮਾਤਾ ਸੁੰਦਰ ਕੌਰ ਜੀ ਵਿਖੇ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਗੁਰੂ-ਚਰਨਾਂ ਨਾਲ ਜੋੜਿਆ | ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ | ਅਰਦਾਸ ਉਪਰੰਤ ਗਿਆਨੀ ਗੁਰਜੰਟ ਸਿੰਘ ਅਤੇ ਗਿਆਨੀ ਜਗਤਾਰ ਸਿੰਘ ਕਰਤਾਰਪੁਰੀ ਨੇ ਗੁਰੂ ਸਾਹਿਬ ਦੇ ਲਾਸਾਨੀ ਜੀਵਨ-ਦਰਸ਼ਨ ਅਤੇ ਮਾਨਵਤਾ ਦੀ ਰੱਖਿਆ ਲਈ ਦਿੱਤੀ ਗਈ ਅਦੁੱਤੀ ਸ਼ਹਾਦਤ ਦੇ ਇਤਿਹਾਸਿਕ ਪੱਖਾਂ ਬਾਰੇ ਵਿਸਥਾਰ ਸਹਿਤ ਕਥਾ ਵਿਚਾਰਾਂ ਕੀਤੀਆਂ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕੌਮ ਦੇ ਨਾਮ ਸੰਦੇਸ਼ 'ਚ ਕਿਹਾ ਕਿ ਨੌਵੇਂ ਪਾਤਿਸ਼ਾਹ ਜੀ ਦਾ ਜੀਵਨ 'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ' ਦੇ ਮਹਾਨ ਸਿਧਾਂਤ ਦਾ ਪ੍ਰਤੱਖ ਪ੍ਰਮਾਣ ਹੈ | ਗੁਰੂ ਸਾਹਿਬ ਦੀ ਬਾਣੀ ਸਾਨੂੰ ਤਿਆਗ, ਵੈਰਾਗ ਅਤੇ ਧਰਮ ਦੀ ਅਡੋਲਤਾ ਦਾ ਮਾਰਗ ਦਿਖਾਉਂਦੀ ਹੈ | ਅੱਜ ਲੋੜ ਹੈ ਕਿ ਸਿੱਖ ਗੁਰੂ ਸਾਹਿਬ ਦੇ ਚਰਨ-ਚਿੰਨ੍ਹਾਂ 'ਤੇ ਚੱਲਦਿਆਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਡੱਟ ਜਾਣ ਅਤੇ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਨਣ | ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ, ਗੁਰਦੇਵ ਸਿੰਘ ਸੰਧੂ, ਅਕਾਲੀ ਆਗੂ ਠਾਣਾ ਸਿੰਘ ਚੱਠਾ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਅੰਗਰੇਜ਼ੀ ਵਿਭਾਗ ਵਲੋਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਸਫ਼ਲ ਆਯੋਜਨ <br/> ਅਗਲੀ ਖ਼ਬਰ ਡੇਢ ਕਿੱਲੋ ਭੁੱਕੀ ਸਮੇਤ ਇਕ ਕਾਬੂ, ਮਾਮਲਾ ਕੀਤਾ ਦਰਜ <br/>
Ad Position 24