10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ 'ਸ਼ਖਸੀਅਤ ਉਸਾਰੀ ਅਤੇ ਆਤਮ ਵਿਕਾਸ' ਲਈ ਭਾਸ਼ਨ ਕਰਵਾਇਆ <br/>

Ad Position 21
No active advertisement
ਬੁਲਾਰਿਆਂ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧਿਕਾਰੀ | ਤਸਵੀਰ: ਰਾਹੀ <br/> 08-04-2026
ਤਲਵੰਡੀ ਸਾਬੋ, 7 ਅਪ੍ਰੈਲ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਹਿਉਮੈਨਟੀਜ਼ ਐਂਡ ਲੈਗੂਏਜ਼ਸ ਦੇ ਧਰਮ ਅਧਿਐਨ ਵਿਭਾਗ ਵਲੋਂ ਗੁਰੂ ਨਾਨਕ ਚੇਅਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਅਤੇ ਆਤਮ ਵਿਕਾਸ ਲਈ ਪ੍ਰੇਰਣਾ ਭਾਸ਼ਣ ਕਰਵਾਇਆ ਗਿਆ | ਜਿਸ ਵਿਚ ਨਾਮਵਰ ਚਿੰਤਕ ਅਤੇ ਵਿਦਵਾਨ ਸਤਨਾਮ ਸਿੰਘ ਸਲ੍ਹੋਪੁਰੀ ਨੇ ਮੁੱਖ ਵਕੱਤਾ ਵਜੋਂ ਸ਼ਿਰਕਤ ਕੀਤੀ ਜਦਕਿ ਵਾਈਸ ਚਾਂਸਲਰ ਪ੍ਰੋ: (ਡਾ:) ਜਗਤਾਰ ਸਿੰਘ ਧੀਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਰੋਹ ਵਿਚ ਡੀਨ ਡਾ: ਅਮਿਤ ਟੁਟੇਜਾ, ਅਧਿਆਪਕ ਅਤੇ ਲਗਭਗ 400 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਮੁੱਖ ਵਕੱਤਾ ਸਲ੍ਹੋਪੁਰੀ ਨੇ ਗੁਰਬਾਣੀ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪੱਕੇ ਇਰਾਦੇ ਅਤੇ ਇਕਾਗਰਚਿੱਤ ਮਨ ਨਾਲ ਪੜ੍ਹਾਈ ਕਰਨ ਅਤੇ ਗੁਰੂਆਂ ਵਲੋਂ ਵਿਖਾਏ ਰਸਤੇ 'ਤੇ ਚੱਲਦਿਆਂ ਨੇਕ ਜ਼ਿੰਦਗੀ ਬਤੀਤ ਕਰਨ ਲਈ ਕਿਹਾ | ਉਨ੍ਹਾਂ ਵਿਦਿਆਰਥੀਆਂ ਨੂੰ ਮੁਸ਼ਕਿਲ ਹਾਲਤਾਂ ਤੋਂ ਨਾ ਘਬਰਾਉਣ ਅਤੇ ਹਮੇਸ਼ਾ ਆਪਣਾ ਮਨੋਬਲ ਚੜ੍ਹਦੀ ਕਲਾ ਵਿਚ ਰੱਖਣ ਲਈ ਕਿਹਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਗੁਰਬਾਣੀ ਦਾ ਟੀਕਾ ਕਰਨ ਵਾਲੇ ਮਹਾਨ ਟੀਕਾਕਾਰ ਡਾ: ਸਾਹਿਬ ਸਿੰਘ ਦੇ ਜੀਵਨ ਦਾ ਹਵਾਲਾ ਦਿੰਦਿਆਂ ਔਖੇ ਹਲਾਤਾਂ ਵਿਚ ਵੀ ਮੰਜ਼ਿਲ ਫ਼ਤਿਹ ਕਰਨ ਦੀ ਗੱਲ ਆਖੀ | ਵਾਇਸ ਚਾਂਸਲਰ (ਡਾ:) ਧੀਮਾਨ ਨੇ ਕਿਹਾ ਕਿ ਸੁੱਖ-ਦੁੱਖ ਜ਼ਿੰਦਗੀ ਦੇ ਦੋ ਪਹਿਲੂ ਹਨ, ਜਿਸ ਤਰ੍ਹਾਂ ਧੁੱਪ ਤੇ ਛਾਂ ਸਾਡੀ ਜ਼ਿੰਦਗੀ ਦਾ ਹਿੱਸਾ ਹਨ, ਠੀਕ ਉਸੇ ਤਰ੍ਹਾਂ ਖੁਸ਼ਹਾਲੀ ਅਤੇ ਦੁੱਖ ਸਾਡੇ ਜੀਵਨ ਦਾ ਹਿੱਸਾ ਹਨ | ਇਸ ਲਈ ਮੁਸ਼ਕਿਲ ਘੜੀ ਵਿਚ ਹੌਂਸਲਾ ਨਹੀਂ ਛੱਡਣ ਚਾਹੀਦਾ, ਸਗੋਂ ਆਪਣੀ ਮੰਜ਼ਿਲ ਵੱਲ ਵੱਧਣਾ ਚਾਹੀਦਾ ਹੈ | ਸਮਾਰੋਹ ਦਾ ਸੰਚਾਲਨ ਕਰਦੇ ਹੋਏ ਵਿਭਾਗ ਮੁਖੀ ਡਾ: ਗੁਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਮੁਸ਼ਕਿਲ ਸਾਡੇ ਜੀਵਨ ਦੀ ਪ੍ਰੀਖਿਆ ਦਾ ਸਮਾਂ ਹੁੰਦਾ ਹੈ, ਇਸ ਲਈ ਸੰਕਟ ਦੀ ਘੜੀ ਸਮੇਂ ਪਰਮਾਤਮਾ ਵਿਚ ਵਿਸ਼ਵਾਸ ਰੱਖਦੇ ਹੋਏ, ਆਪਣੇ ਸੱਚੇ ਕਰਮ ਕਰਦੇ ਰਹਿਣਾ ਚਾਹੀਦਾ ਹੈ | ਆਯੋਜਕਾਂ ਵਲੋਂ ਮੁੱਖ ਵੱਕਤਾ ਨੂੰ ਦੁਸ਼ਾਲੇ ਅਤੇ ਸਮਿ੍ਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਜੋੜ ਮੇਲ ਦੀਆਂ ਤਿਆਰੀਆਂ, ਡੀ.ਸੀ. ਸਮੇਤ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਥੇਦਾਰ ਬਾਬਾ ਟੇਕ ਸਿੰਘ ਨਾਲ ਕੀਤੀਆ... ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਅੰਗਰੇਜ਼ੀ ਵਿਭਾਗ ਵਲੋਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਸਫ਼ਲ ਆਯੋਜਨ <br/>
Ad Position 24