10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਸਾਖੀ ਜੋੜ ਮੇਲ ਦੀਆਂ ਤਿਆਰੀਆਂ, ਡੀ.ਸੀ. ਸਮੇਤ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਥੇਦਾਰ ਬਾਬਾ ਟੇਕ ਸਿੰਘ ਨਾਲ ਕੀਤੀਆਂ ਵੀਚਾਰਾਂ

Ad Position 21
No active advertisement
ਅਜੀਤ ਡੈਸਕ 08-04-2026
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖਾਲਸਾ ਸਾਜਨਾ ਦਿਵਸ 'ਵਿਸਾਖੀ' ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਜਾ ਰਹੇ ਵਿਸ਼ਾਲ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰੇ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਸਮੇਤ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਤੇ ਵੀਚਾਰ ਚਰਚਾ 'ਚ ਹਿੱਸਾ ਲਿਆ | ਉਕਤ ਮੀਟਿੰਗ ਦੌਰਾਨ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜੋੜ ਮੇਲ ਦੇ ਪ੍ਰਬੰਧਾਂ ਸਬੰਧੀ ਜਿੱਥੇ ਕੁਝ ਸੁਝਾਅ ਦਿੱਤੇ ਉੱਥੇ ਇਹ ਹਦਾਇਤ ਵੀ ਕੀਤੀ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤ ਦੀ ਆਮਦ ਨੂੰ ਦੇਖਦਿਆਂ ਉਨ੍ਹਾਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਨੇ ਖਾਸ ਤੌਰ 'ਤੇ, ਸਫ਼ਾਈ ਵਿਵਸਥਾ, ਸਿਹਤ ਸੇਵਾਵਾਂ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਵਹੀਕਲਾਂ ਦੀ ਪਾਰਕਿੰਗ ਆਦਿ ਦੇ ਵਿਸ਼ੇਸ਼ ਪ੍ਰਬੰਧਾਂ 'ਤੇ ਜ਼ੋਰ ਦਿੱਤਾ | ਇਸ ਮੌਕੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੋਂ ਸੁਰੱਖਿਆ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਵੀ ਜਾਣਕਾਰੀ ਹਾਸਿਲ ਕੀਤੀ | ਉਕਤ ਮੀਟਿੰਗ 'ਚ ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ, ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਸ਼ਾਮਿਲ ਸਨ, ਉੱਥੇ ਐੱਸ. ਡੀ. ਐਮ. ਤਲਵੰਡੀ ਸਾਬੋ ਰਾਜੇਸ਼ ਸ਼ਰਮਾ, ਐਸ. ਪੀ. ਬਠਿੰਡਾ ਜਗਦੀਸ਼ ਬਿਸ਼ਨੋਈ, ਡੀ. ਐਸ. ਪੀ. ਤਲਵੰਡੀ ਸਾਬੋ ਹਰਪ੍ਰੀਤ ਸਿੰਘ, ਨਗਰ ਕੌਂਸਲ ਤਲਵੰਡੀ ਸਾਬੋ ਦੇ ਈ. ਓ. ਵਿਪਨ ਕੁਮਾਰ, ਨਗਰ ਕੌਂਸਲ ਜੇ. ਈ. ਦਵਿੰਦਰ ਸ਼ਰਮਾ, ਤਖ਼ਤ ਸਾਹਿਬ ਦੇ ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਉਪਰੰਤ ਤਖ਼ਤ ਸਾਹਿਬ ਪ੍ਰਬੰਧਕਾਂ ਵਲੋਂ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਗੋਨਿਆਣਾ ਬਲਾਕ ਦੇ ਗੜੇਮਾਰੀ ਪ੍ਰਭਾਵਿਤ ਖੇਤਰ ਦਾ ਦੌਰਾ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ 'ਸ਼ਖਸੀਅਤ ਉਸਾਰੀ ਅਤੇ ਆਤਮ ਵਿਕਾਸ' ਲਈ ਭਾਸ਼ਨ ਕਰਵਾਇਆ <br/>
Ad Position 24