10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੋਟਰਸਾਈਕਲ ਲੱਗਣ 'ਤੇ ਪ੍ਰਵਾਸੀਆਂ ਵਲੋਂ ਨੌਜਵਾਨ ਦੀ ਕੁੱਟਮਾਰ, ਪਰਿਵਾਰ ਨੇ ਜਾਤੀ ਸੂਚਕ ਸ਼ਬਦ ਕਹਿਣ ਦੇ ਲਗਾਏ ਦੋਸ਼ <br/>

Ad Position 21
No active advertisement
ਅਜੀਤ ਡੈਸਕ 08-04-2026
ਗੋਨਿਆਣਾ, 7 ਅਪ੍ਰੈਲ (ਲਛਮਣ ਦਾਸ ਗਰਗ)-ਸਥਾਨਕ ਵਾਰਡ ਨੰਬਰ 2 ਵਿਚ ਇੱਕ ਨੌਜਵਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਨੌਜਵਾਨ ਲੱਕੀ ਦੀ ਮਾਤਾ ਨੇ ਦੋਸ਼ ਲਗਾਇਆ ਕਿ ਉਸ ਦਾ ਪੁੱਤਰ ਮੋਟਰਸਾਈਕਲ 'ਤੇ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿਚ ਉਸ ਦਾ ਮੋਟਰਸਾਈਕਲ ਇੱਕ ਪ੍ਰਵਾਸੀ ਵਿਅਕਤੀ ਨਾਲ ਟਕਰਾ ਗਿਆ | ਇਸ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿਚਾਲੇ ਤੂੰ ਤੂੰ-ਮੈਂ ਮੈਂ ਹੋ ਗਈ | ਪੀੜਤ ਪਰਿਵਾਰ ਦੇ ਅਨੁਸਾਰ ਕੁਝ ਸਮੇਂ ਬਾਅਦ ਵੱਡੀ ਗਿਣਤੀ ਵਿਚ ਪ੍ਰਵਾਸੀ ਨੌਜਵਾਨ ਉੱਥੇ ਇਕੱਠੇ ਹੋ ਗਏ ਅਤੇ ਲੱਕੀ ਦੀ ਕਥਿਤ ਤੌਰ 'ਤੇ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ | ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਲੱਕੀ ਦੀ ਮਾਤਾ ਨੇ ਕਿਹਾ ਕਿ ਦੋਸ਼ੀ ਲੋਕ ਨਾ ਸਿਰਫ਼ ਉਸ ਦੇ ਪੁੱਤਰ ਨਾਲ ਕੁੱਟਮਾਰ ਕਰਦੇ ਹਨ, ਸਗੋਂ ਉਸ ਦੀ ਧੀ, ਉਸ ਨੂੰ ਅਤੇ ਪੂਰੇ ਪਰਿਵਾਰ ਨੂੰ ਅਪਸ਼ਬਦ ਵੀ ਕਹਿੰਦੇ ਹਨ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਜਾਤਿ ਸੂਚਕ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ | ਔਰਤ ਨੇ ਦੱਸਿਆ ਕਿ ਕਰੀਬ 17 ਸਾਲ ਪਹਿਲਾਂ ਵੀ ਉਨ੍ਹਾਂ ਦਾ ਪ੍ਰਵਾਸੀ ਪਰਿਵਾਰਾਂ ਨਾਲ ਵਿਵਾਦ ਹੋਇਆ ਸੀ | ਉਸ ਸਮੇਂ ਇਲਾਕੇ ਵਿਚ ਪ੍ਰਵਾਸੀਆਂ ਦੇ ਕੇਵਲ ਦੋ ਘਰ ਸਨ, ਜਦਕਿ ਹੁਣ ਉਨ੍ਹਾਂ ਦੀ ਗਿਣਤੀ ਲਗਭਗ 200 ਘਰਾਂ ਤੱਕ ਪਹੁੰਚ ਚੁੱਕੀ ਹੈ | ਔਰਤ ਦਾ ਇਹ ਵੀ ਕਹਿਣਾ ਹੈ ਕਿ ਇਸ ਵਾਰ ਵੱਡੀ ਗਿਣਤੀ ਵਿਚ ਲੋਕਾਂ ਨੇ, ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਸਨ, ਉਸ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਹੈ | ਮਾਮਲੇ ਵਿਚ ਹਸਪਤਾਲ ਦੇ ਐਸ.ਐਮ.ਓ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਸੰਬੰਧੀ ਪੁਲਿਸ ਨੂੰ ਅਗਲੀ ਕਾਰਵਾਈ ਲਈ ਰੁੱਕਾ ਭੇਜ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੈਨਲ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਸਮੁੱਚੇ ਪੰਜਾਬ 'ਚ ਹੋਇਆ ਵਿਰੋਧ ਪ੍ਰਦਰਸ਼ਨ <br/> ਲਹਿਰਾ ਥਰਮਲ ਦੇ ਠੇਕਾ... ਅਗਲੀ ਖ਼ਬਰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਗੋਨਿਆਣਾ ਬਲਾਕ ਦੇ ਗੜੇਮਾਰੀ ਪ੍ਰਭਾਵਿਤ ਖੇਤਰ ਦਾ ਦੌਰਾ
Ad Position 24