10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੈਨਲ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਸਮੁੱਚੇ ਪੰਜਾਬ 'ਚ ਹੋਇਆ ਵਿਰੋਧ ਪ੍ਰਦਰਸ਼ਨ <br/> ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੂਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 08-04-2026
ਲਹਿਰਾ ਮੁਹੱਬਤ, 7 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕਰਕੇ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਮੋਰਚੇ ਦੇ ਸੂਬਾ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ, ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ 'ਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ | ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਲਈ ਆਪ ਸਰਕਾਰ ਵਲੋਂ ਚਾਰ ਸਾਲਾਂ ਦੇ ਕਾਰਜਕਾਲ ਵਿਚ ਕੋਈ ਨੀਤੀ ਨਹੀਂ ਬਣਾਈ | ਜਿਸ ਦੇ ਵਿਰੋਧ 'ਚ ਠੇਕਾ ਮੁਲਾਜ਼ਮਾਂ ਵਲੋਂ 22 ਮਾਰਚ ਤੋਂ 07 ਅਪ੍ਰੈਲ ਤੱਕ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਲਗਾਤਾਰ ਝੰਡਾ ਮਾਰਚ ਕੀਤਾ ਜਾ ਰਿਹਾ ਸੀ | ਮੀਟਿੰਗ ਨਾ ਕਰਨ ਕਾਰਨ ਅੱਜ ਸਮੁੱਚੇ ਪੰਜਾਬ 'ਚ ਸਬ-ਕਮੇਟੀ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ 'ਤੇ ਵਿਭਾਗਾਂ ਵਿਚ ਪੱਕਾ ਕਰਨ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦੇਣਾ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦੇਣ ਲਾਜ਼ਮੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੂਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਮੋਟਰਸਾਈਕਲ ਲੱਗਣ 'ਤੇ ਪ੍ਰਵਾਸੀਆਂ ਵਲੋਂ ਨੌਜਵਾਨ ਦੀ ਕੁੱਟਮਾਰ, ਪਰਿਵਾਰ ਨੇ ਜਾਤੀ ਸੂਚਕ ਸ਼ਬਦ ਕਹਿਣ ਦੇ ਲਗਾਏ ਦੋਸ਼ <b...
Ad Position 24