ਰਾਮਾਂ ਮੰਡੀ, 7 ਅਪ੍ਰੈਲ (ਤਰਸੇਮ ਸਿੰਗਲਾ): ਲਾਈਨਜ਼ ਕਲੱਬ ਰਾਮਾਂ ਹੋਪ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਦੀ ਲੜੀ ਤਹਿਤ ਬੀਤੇ ਦਿਨ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀਕਾਂਤ ਗੁਪਤਾ ਨੂੰ ਉਨ੍ਹਾਂ ਦੀ ਨਿਸ਼ਠਾ, ਇਮਾਨਦਾਰੀ ਅਤੇ ਉਤਕਿ੍ਸ਼ਟ ਸਿਹਤ ਸੇਵਾਵਾਂ ਲਈ 'ਬੈੱਸਟ ਐੱਸ.ਐੱਮ.ਓ. ਅਵਾਰਡ' ਨਾਲ ਨਿਵਾਜਿਆ ਗਿਆ | ਸਮਾਗਮ ਦੌਰਾਨ ਕਲੱਬ ਦੇ ਪ੍ਰਧਾਨ ਭੂਸ਼ਣ ਲਹਿਰੀ ਨੇ ਡਾ. ਗੁਪਤਾ ਦੀ ਕਾਰਗੁਜ਼ਾਰੀ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਜੋ ਕਿ ਸਮਾਜ ਲਈ ਪ੍ਰੇਰਣਾਦਾਇਕ ਹੈ | ਉਨ੍ਹਾਂ ਦੇ ਯਤਨਾਂ ਨਾਲ ਕਈ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਹੈ ਅਤੇ ਸਿਹਤ ਵਿਭਾਗ ਵਿਚ ਉਨ੍ਹਾਂ ਦੀ ਇੱਕ ਵੱਖਰੀ ਪਛਾਣ ਬਣੀ ਹੈ | ਡਾ. ਰਵੀਕਾਂਤ ਗੁਪਤਾ ਨੇ ਇਸ ਸਨਮਾਨ ਲਈ ਲਾਈਨਜ਼ ਕਲੱਬ ਰਾਮਾਂ ਹੋਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਵਾਰਡ ਉਨ੍ਹਾਂ ਨੂੰ ਹੋਰ ਵੀ ਵਧੀਆ ਸੇਵਾਵਾਂ ਲਈ ਪ੍ਰੇਰਿਤ ਕਰੇਗਾ | ਉਨ੍ਹਾਂ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੌਕੇ ਕਲੱਬ ਦੇ ਜੋਨ ਚੇਅਰਮੈਨ ਹਰਜਿੰਦਰ ਸਿੰਘ, ਪ੍ਰਧਾਨ ਭੂਸ਼ਣ ਲਹਿਰੀ, ਸਕੱਤਰ ਬੀ.ਕੇ.ਅਰੋੜਾ, ਧੀਰਜ ਗਰਗ ਪੀਆਰ ਓ, ਸਤਪਾਲ ਵਰਮਾ ਫਾਈਨਾਂਸ ਸੈਕਟਰੀ ਵੀ ਮੌਜੂਦ ਸਨ |