10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਨੇ ਵਿਭਾਗੀ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-04-2026
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਜਿੱਥੇ ਵੀਚਾਰ ਚਰਚਾ ਕੀਤੀ, ਉੱਥੇ ਮੁਲਾਜ਼ਮਾਂ ਨੂੰ ਵਿਸਾਖੀ ਮੇਲੇ ਲਈ ਸ਼ਰਧਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਨੂੰ ਕੇਵਲ ਡਿਊਟੀ ਨਾ ਸਮਝਿਆ ਜਾਵੇ | ਡਿਪਟੀ ਕਮਿਸ਼ਨਰ ਨੇ ਅੱਜ ਐੱਸ.ਡੀ.ਐੱਮ ਦਫ਼ਤਰ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋੜ ਮੇਲੇ ਦੌਰਾਨ ਤਲਵੰਡੀ ਸਾਬੋ ਸ਼ਹਿਰ ਨੂੰ ਪ੍ਰਸ਼ਾਸਨ ਅਤੇ ਸੁਰੱਖਿਆ ਲਈ 6 ਸੈਕਟਰਾਂ ਵਿਚ ਵੰਡਿਆ ਗਿਆ ਹੈ | ਜੋੜ ਮੇਲੇ 'ਚ ਪੁੱਜਣ ਵਾਲੇ ਸ਼ਰਧਾਲੂਆਂ ਲਈ ਸੁਚੱਜੀ ਟ੍ਰੈਫ਼ਿਕ ਵਿਵਸਥਾ ਨਿਸ਼ਚਿਤ ਕਰਨ ਲਈ ਬਠਿੰਡਾ ਰੋਡ, ਲੇਲੇਵਾਲਾ ਰੋਡ, ਮੌੜ ਮੰਡੀ ਰੋਡ, ਸਰਦੂਲਗੜ੍ਹ ਰੋਡ ਅਤੇ ਰਾਮਾਂ ਮੰਡੀ ਰੋਡ 'ਤੇ ਅਸਥਾਈ ਬੱਸ ਅੱਡੇ ਬਣਾਏ ਜਾਣੇ ਹਨ | ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਮਹੱਤਵਪੂਰਨ ਸਥਾਨਾਂ 'ਤੇ ਮੁੱਢਲੀ ਸਹਾਇਤਾ ਦੀਆਂ ਪੋਸਟਾਂ, ਐਂਬੂਲੈਂਸਾਂ, ਮੈਡੀਕਲ ਕਿੱਟਾਂ, ਸਟਰੈਚਰਾਂ ਅਤੇ ਡਾਕਟਰਾਂ ਦੇ ਨਾਲ-ਨਾਲ ਪੈਰਾਮੈਡੀਕਲ ਸਟਾਫ਼ ਦੀਆਂ ਟੀਮਾਂ ਮੌਜੂਦ ਰੱਖੀਆਂ ਜਾਣ | ਨਗਰ ਕੌਂਸਲ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਫ਼ਾਈ ਵਿਵਸਥਾਵਾਂ ਨੂੰ ਪ੍ਰਭਾਵੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਪੀ.ਐੱਸ.ਪੀ.ਸੀ.ਐੱਲ. ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਕੋਈ ਬਿਜਲੀ ਦੀਆਂ ਤਾਰਾਂ ਢਿੱਲੀਆਂ ਨਾ ਛੱਡੀਆਂ ਜਾਣ ਜਾਂ ਸਰਕਟ ਖੁੱਲ੍ਹਾ ਨਾ ਛੱਡਿਆ ਜਾਵੇ ਅਤੇ ਸਾਰੀ ਬਿਜਲੀ ਦੀ ਜਾਂਚ ਵੀ ਕੀਤੀ ਜਾਵੇ, ਤਾਂ ਜੋ ਵਿਸਾਖੀ ਮੇਲੇ 'ਤੇ ਆਉਣ ਵਾਲੇ ਯਾਤਰੀਆਂ ਨੂੰ ਬਿਜਲੀ ਪੱਖੋਂ ਕੋਈ ਪ੍ਰੇਸ਼ਾਨੀ ਨਾ ਹੋਵੇ | ਇਸ ਤੋਂ ਇਲਾਵਾ ਮੀਟਿੰਗ ਵਿਚ ਫਾਇਰ ਟੈਂਡਰ, ਫੌਗਿੰਗ, ਸਵਾਗਤੀ ਗੇਟ ਲਗਾਉਣਾ, ਟ੍ਰੈਫ਼ਿਕ ਪ੍ਰਬੰਧਨ ਅਤੇ ਮੇਲਾ ਖੇਤਰ ਦੀ ਸੁਰੱਖਿਆ ਬਾਰੇ ਵੀ ਚਰਚਾ ਕੀਤੀ ਗਈ | ਮੀਟਿੰਗ 'ਚ ਐੱਸ.ਡੀ.ਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ, ਐੱਸ.ਪੀ ਬਠਿੰਡਾ ਜਗਦੀਸ਼ ਬਿਸ਼ਨੋਈ, ਡੀ.ਐੱਸ.ਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ, ਐੱਸ.ਐਮ.ਓ ਤਲਵੰਡੀ ਸਾਬੋ ਡਾ.ਰਵੀਕਾਂਤ, ਨਗਰ ਕੌਂਸਲ ਤਲਵੰਡੀ ਸਾਬੋ ਦੇ ਈ.ਓ ਵਿਪਨ ਕੁਮਾਰ, ਨਗਰ ਕੌਂਸਲ ਤਲਵੰਡੀ ਸਾਬੋ ਪ੍ਰਧਾਨ ਕੁਲਵੀਰ ਕੌਰ ਵਲੋਂ ਹਰਜੀਤ ਸਿੰਘ ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਮੌਕੇ 'ਤੇ ਹੱਲ ਕੀਤੇ ਲੋਕ ਭਲਾਈ ਨਾਲ ਜੁੜੇ ਮਸਲੇ-ਪਰਮਜੀਤ ਕੋਟਫੱਤਾ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵਿਸਾਖੀ ਕਾਨਫਰੰਸ ਸੰਬੰਧੀ ਤਿਆਰੀ ਮੀਟਿੰਗ
Ad Position 24