10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਣਕ ਦੀ ਫ਼ਸਲ ਦਾ ਸਭ ਤੋਂ ਵੱਧ ਨੁਕਸਾਨ, ਮੀਂਹ ਕਾਰਨ ਨਹੀਂ ਪੈ ਰਹੀ ਕਣਕਾਂ ਨੂੰ ਦਾਤੀ <br/> ਪੰਜਾਬ 'ਚ ਮੀਂਹ ਦਾ ਕਹਿਰ-ਬਠਿੰਡਾ ਸਮੇਤ ਕਈ ਜ਼ਿਲਿ੍ਹਆਂ 'ਚ ਮੁੜ ਹੋਈ ਭਾਰੀ ਵਰਖਾ <br/>

Ad Position 21
No active advertisement
ਅਜੀਤ ਡੈਸਕ 08-04-2026
ਬਠਿੰਡਾ, 7 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਬਦਲੇ ਮੌਸਮ ਕਾਰਨ ਮੀਂਹ ਕਹਿਰ ਬਣ ਕੇ ਵਰ੍ਹ ਰਿਹਾ ਹੈ ਤੇ ਕਈ ਥਾਵਾਂ 'ਤੇ ਗੜ੍ਹੇਮਾਰੀ ਨਾਲ ਕਣਕ ਸਮੇਤ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਪੂਰੇ ਜੋਬਨ 'ਤੇ ਹੈ, ਪਰ ਮੀਂਹ ਦੀ ਮਾਰ ਕਣਕਾਂ ਨੂੰ ਅਜੇ ਤੱਕ ਵੱਡੇ ਪੱਧਰ 'ਤੇ ਦਾਤੀ ਨਹੀਂ ਪੈ ਸਕੀ ਹੈ | ਇਸੇ ਕਾਰਨ ਕਣਕ ਦੀ ਖ਼ਰੀਦ ਬੀਤੀ 1 ਅਪ੍ਰੈਲ ਤੋਂ ਸ਼ੁਰੂ ਹੋਣ ਦੇ ਬਾਵਜੂਦ ਅਜੇ ਤੱਕ ਵੱਡੀ ਗਿਣਤੀ ਮੰਡੀਆਂ 'ਚ ਕਣਕ ਦੀ ਆਮਦ ਨਹੀਂ ਹੋ ਸਕੀ ਹੈ | ਅੱਜ ਵੀ ਦਿਨ ਭਰ ਅਸਮਾਨ 'ਚ ਬੱਦਲ ਛਾਏ ਰਹੇ ਅਤੇ ਮਾਲਵਾ ਖੇਤਰ ਦੇ ਜ਼ਿਲਿ੍ਹਆਂ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਸਮੇਤ ਕਈ ਹਿੱਸਿਆਂ 'ਚ ਆਥਣ ਸਮੇਂ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਕੁਝ ਥਾਵਾਂ 'ਤੇ ਗੜੇਮਾਰੀ ਦੇ ਮਾਮਲੇ ਸਾਹਮਣੇ ਆਏ ਹਨ | ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਰਾਜ ਭਰ 'ਚ ਅਗਲੇ 24 ਤੋਂ 48 ਘੰਟਿਆਂ ਤੱਕ ਮੌਸਮ ਇਸੇ ਤਰ੍ਹਾਂ ਗੜਬੜੀ ਭਰਿਆ ਰਹਿਣ ਦੀ ਸੰਭਾਵਨਾ ਹੈ | ਇਸ ਮੀਂਹ ਨਾਲ ਸਭ ਤੋਂ ਵੱਧ ਨੁਕਸਾਨ ਕਣਕ ਦੀ ਫ਼ਸਲ ਦਾ ਹੋ ਰਿਹਾ ਹੈ ਤੇ ਜੇਕਰ ਮੌਸਮ 'ਚ ਸੁਧਾਰ ਨਹੀਂ ਆਉਂਦਾ ਹੈ ਤੇ ਮੀਂਹ ਇਸੇ ਤਰ੍ਹਾਂ ਵਰ੍ਹਦਾ ਰਿਹਾ ਤਾਂ ਖੇਤਾਂ 'ਚ ਲੰਬੇ ਸਮੇਂ ਤੱਕ ਪਾਣੀ ਖੜ੍ਹਨ ਕਾਰਨ ਤੇਜ਼ ਹਵਾਵਾਂ ਨਾਲ ਕਣਕਾਂ ਦੇ ਡਿੱਗਣ ਦੀ ਸਮੱਸਿਆ ਵਧ ਸਕਦੀ ਹੈ, ਜਿਸ ਨਾਲ ਝਾੜ 'ਤੇ ਵੱਡਾ ਅਸਰ ਪੈਣ ਦਾ ਡਰ ਹੈ | ਜਦਕਿ ਗੜੇਮਾਰੀ ਨਾਲ ਕਣਕ ਦੇ ਦਾਣਿਆਂ ਨੂੰ ਸਿੱਧਾ ਨੁਕਸਾਨ ਪਹੁੰਚਦਾ ਹੈ | ਅੱਜ ਦੇਰ ਸ਼ਾਮ ਵਰ੍ਹੇ ਭਾਰੀ ਮੀਂਹ ਨਾਲ ਕਈ ਸ਼ਹਿਰਾਂ ਵਿਚ ਸੜਕਾਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ 'ਚ ਰੁਕਾਵਟ ਆਈ | ਪਿੰਡਾਂ ਅਤੇ ਸ਼ਹਿਰਾਂ ਵਿਚ ਬਿਜਲੀ ਸਪਲਾਈ ਵੀ ਕੁਝ ਸਮੇਂ ਲਈ ਪ੍ਰਭਾਵਿਤ ਰਹੀ | ਠੰਢੀ ਹਵਾਵਾਂ ਕਾਰਨ ਤਾਪਮਾਨ ਵਿਚ ਵੀ 3-5 ਡਿਗਰੀ ਤੱਕ ਦੀ ਕਮੀ ਦਰਜ ਕੀਤੀ ਗਈ | ਦੂਜੇ ਪਾਸੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਅਗਲੇ 1-2 ਦਿਨ ਹੋਰ ਮੀਂਹ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਤੇ ਕੁਝ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਮੀਂਹ ਦਾ ਕਹਿਰ-ਬਠਿੰਡਾ ਸਮੇਤ ਕਈ ਜ਼ਿਲਿ੍ਹਆਂ 'ਚ ਮੁੜ ਹੋਈ ਭਾਰੀ ਵਰਖਾ <br/> ਅਗਲੀ ਖ਼ਬਰ ਮੁੱਖ ਮੰਤਰੀ ਨੇ ਮੌਕੇ 'ਤੇ ਹੱਲ ਕੀਤੇ ਲੋਕ ਭਲਾਈ ਨਾਲ ਜੁੜੇ ਮਸਲੇ-ਪਰਮਜੀਤ ਕੋਟਫੱਤਾ
Ad Position 24