ਬਠਿੰਡਾ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਕਈ ਦਿਨ੍ਹਾਂ ਤੋਂ ਪੈ ਰਹੇ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਡਾ. ਜੀਵਨਜੋਤ ਕੌਰ ਭੱਟੀ ਵਲੋਂ ਅੱਜ ਬਠਿੰਡਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਉਪਰੰਤ ਡਾ. ਜੀਵਨਜੋਤ ਕੌਰ ਭੱਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਹੀ ਨਾਜ਼ੁਕ ਹੋ ਗਈ ਹੈ¢ ਇਸ ਸੰਬੰਧੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ¢ ਉਨ੍ਹਾਂ ਕਿਹਾ ਕਿ ਕਣਕ ਸਮੇਤ ਹੋਰ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਸਾਰੀ ਮਿਹਨਤ 'ਤੇ ਕੁਦਰਤੀ ਮਾਰ ਪਈ ਹੈ¢ ਡਾ. ਭੱਟੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣਾ ਚਾਹੀਦਾ ਹੈ ਅਤੇ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ, ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ¢ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਦਬੇ ਹੋਏ ਹਨ ਅਤੇ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀ ਮੁਸ਼ਕਲ ਹੋਰ ਵਧਾ ਦਿੱਤੀ ਹੈ¢ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਬੀਜ, ਖਾਦ ਅਤੇ ਹੋਰ ਖੇਤੀਬਾੜੀ ਸਮੱਗਰੀ ਸਬਸਿਡੀ ਰਾਹੀਂ ਮੁਹੱਈਆ ਕਰਵਾਈ ਜਾਵੇ¢