ਰਾਮਾ ਮੰਡੀ, 7 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਤਲਵੰਡੀ ਸਾਬੋ ਰੋਡ 'ਤੇ ਇੱਕ ਖੜ੍ਹੇ ਟਰੱਕ ਵਿਚ ਮੋਟਰਸਾਈਕਲ ਵੱਜਣ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜੋ ਕਿ ਜੇਰੇ ਇਲਾਜ ਹੈ | ਜਿਸ ਦੀ ਪਹਿਚਾਣ ਅਮਰਜੀਤ ਸਿੰਘ ਵਾਸੀ ਪਿੰਡ ਜੱਜਲ ਵਜੋਂ ਹੋਈ ਹੈ |