ਬਠਿੰਡਾ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਬਠਿੰਡਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਸਹਿਮਤੀ ਨਾਲ 51 ਮੈਂਬਰੀ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ | ਜਿਸ ਵਿਚ ਪਾਰਟੀ ਦੇ ਨੌਜਵਾਨ ਟਕਸਾਲੀ ਕਾਂਗਰਸੀ ਆਗੂ ਰੁਪਿੰਦਰ ਬਿੰਦਰਾ ਨੂੰ ਦੂਸਰੀ ਵਾਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ¢ ਇਸ ਨਿਯੁਕਤੀ ਦਾ ਪਤਾ ਚੱਲਦਿਆਂ ਹੀ ਰੁਪਿੰਦਰ ਬਿੰਦਰਾ ਦੇ ਸਮੱਰਥਕਾਂ ਪਾਰਟੀ ਵਰਕਰਾਂ ਅਤੇ ਪਰਿਵਾਰਿਕ ਮੈਂਬਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ¢ ਇਸ ਮੌਕੇ ਰੁਪਿੰਦਰ ਬਿੰਦਰਾ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਰਨਲ ਸੈਕਟਰੀ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਕਾਂਗਰਸ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਪਹਿਲਾਂ ਵੀ ਪਾਰਟੀ ਦੇ ਹਰ ਮੋਰਚੇ ਵਿਚ ਅੱਗੇ ਹੋ ਕੇ ਜ਼ਿੰਮੇਵਾਰੀ ਨਿਭਾਈ ਹੈ¢ ਇਹ ਨਿਯੁਕਤੀ ਉਨ੍ਹਾਂ ਦੇ ਸਮੱਰਥਕਾਂ, ਪਾਰਟੀ ਵਰਕਰਾਂ ਅਤੇ ਕੰਮ ਨਾਲ ਹੋਈ ਹੈ, ਜਿਸ ਲਈ ਉਹ ਸਭਨਾਂ ਦਾ ਧੰਨਵਾਦ ਕਰਦੇ ਹਨ¢ ਜ਼ਿਕਰਯੋਗ ਹੈ ਕਿ ਰੁਪਿੰਦਰ ਬਿੰਦਰਾ ਦਾ ਪਰਿਵਾਰ ਟਕਸਾਲੀ ਕਾਂਗਰਸੀ ਪਰਿਵਾਰ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਨਾਲ ਚਟਾਣ ਵਾਂਗ ਖੜਾ ਹੈ ਅਤੇ ਬਿੰਦਰਾ ਵਿਧਾਨ ਸਭਾ, ਲੋਕ ਸਭਾ, ਨਗਰ ਨਿਗਮ ਚੋਣਾਂ ਸਮੇਤ ਹਰ ਮੋਰਚੇ ਵਿਚ ਅੱਗੇ ਹੋ ਕੇ ਡਿਊਟੀ ਨਿਭਾਉਂਦੇ ਆਏ ਹਨ ਅਤੇ ਖ਼ਾਸ ਕਰਕੇ ਮੀਡੀਆ ਦੀ ਮਿਲੀ ਜ਼ਿੰਮੇਵਾਰੀ ਨੂੰ ਪਾਰਟੀ ਦੀਆਂ ਗੱਲਾਂ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੈੱਸ ਅਤੇ ਪਾਰਟੀ ਵਿਚ ਤਾਲਮੇਲ ਬਣਾਉਣ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਆਏ ਹਨ¢