08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪਿੰਡ ਸ਼ੇਰਗੜ੍ਹ ਤੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਿਲ-ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਨੇ ਕੀਤਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 10-04-2026
ਰਾਮਾ ਮੰਡੀ, 9 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਈ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਦੀ ਅਗਵਾਈ ਵਿੱਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਸਾਰੇ ਵਾਅਦੇ ਪੂਰੇ ਕੀਤੇ ਹਨ | ਇਸ ਲਈ ਲੋਕ ਆਮ ਆਦਮੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਕੇਵਲ ਸਿੰਘ ਪੀ ਏ, ਮਾਰਕੀਟ ਕਮੇਟੀ ਰਾਮਾਂ ਦੇ ਚੇਅਰਮੈਨ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਬਾਇਓਮਾਸ ਕੋ-ਫਾਇਰਿੰਗ ਦੇ ਨਿਯਮਾਂ ਪ੍ਰਤੀ ਅਣਗਹਿਲੀ ਵਰਤਣ ਦਾ- ਕੇਂਦਰੀ ਹਵਾ ਗੁਣਵੱਤਾ ਮੈਨੇਜਮੈਂਟ ਕਮਿਸ਼ਨ ਵਲੋ... ਅਗਲੀ ਖ਼ਬਰ ਮਈ ਅੰਤ ਤੱਕ 1300 ਕਰੋੜ ਰੁਪਏ ਨਾਲ 2120 ਕਿੱਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ- ਸੰਜੀਵ ਅਰੋੜਾ
Ad Position 24