06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 10-04-2026
ਤਲਵੰਡੀ ਸਾਬੋ, 9 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਕਰਵਰਤੀ ਚਲਦਾ ਵਹੀਰ ਨਿਹੰਗ ਸਿੰਘਾਂ ਦੇ ਮੁਖੀ ਬਲਬੀਰ ਸਿੰਘ 96 ਕਰੋੜੀ ਨੇ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮੁੱਚੇ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਦਲ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਬਾਬਾ ਇੰਦਰ ਸਿੰਘ ਉਨ੍ਹਾਂ ਛੋਟੀ ਉਮਰੇ ਹੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਮੁਖੀ ਬੁੱਢਾ ਦਲ ਦੀ ਛੱਤਰ ਛਾਇਆ ਹੇਠ ਦਲ ਵਿਚ ਸ਼ਾਮਿਲ ਹੋ ਗਏ | ਲੰਮਾ ਸਮਾਂ ਸਿੰਘ ਸਾਹਿਬ ਬਾਬਾ ਚੇਤ ਸਿੰਘ ਜੀ 12ਵੇਂ ਮੁਖੀ ਬੁੱਢਾ ਦਲ ਅਤੇ ਸਿੰਘ ਸਾਹਿਬ ਜਥੇ: ਬਾਬਾ ਸੰਤਾ ਸਿੰਘ ਜੀ 13ਵੇਂ ਮੁਖੀ ਬੁੱਢਾ ਦਲ ਦੇ ਗੜ੍ਹਵਈ ਅਤੇ ਖਜਾਨੇ ਦੇ ਪਹਿਰੇਦਾਰ ਰਹੇ ਤੇ ਸੰਨ 2007 'ਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੀ ਅਗਵਾਈ ਵਿਚ ਦਲਪੰਥ ਦੇ ਘੋੜਿਆਂ ਦੀ ਸੇਵਾ ਸੰਭਾਲ ਦੀ ਸੇਵਾਦਾਰੀ ਸੰਭਾਲੀ ਤੇ ਮਹੱਲਿਆਂ ਸਮੇਂ ਵੱਧ ਚੜ੍ਹ ਕੇ ਸੇਵਾ ਕਰਦੇ ਹਨ | ਉਨ੍ਹਾਂ ਦਲ ਪੰਥ ਪ੍ਰਤੀ ਸਮਰਪਿਤ ਭਾਵਨਾ ਨਾਲ ਸੇਵਾ ਕੀਤੀ ਗਈ ਹੈ | ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਬਾਬਾ ਇੰਦਰ ਸਿੰਘ ਦੇ ਪਰਿਵਾਰ ਨਾਲ ਇਸ ਦੁਖਦ ਘੜੀ ਵਿਚ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪੰਥਕ ਸਫ਼ਾਂ 'ਚ ਸੋਗ <br/> ਅਗਲੀ ਖ਼ਬਰ ਦੀਵਾਨਾ ਲਾਇਬ੍ਰੇਰੀ ਵਲੋਂ 'ਭਾਰਤੀ ਫ਼ਲਸਫ਼ਾ' ਉੱਪਰ ਸੈਮੀਨਾਰ 12 ਨੂੰ <br/>
Ad Position 24