06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪੰਥਕ ਸਫ਼ਾਂ 'ਚ ਸੋਗ <br/>

Ad Position 21
No active advertisement
ਅਜੀਤ ਡੈਸਕ 10-04-2026
ਤਲਵੰਡੀ ਸਾਬੋ, 9 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਪੰਥਕ ਸਫ਼ਾਂ 'ਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਘੋੜਿਆਂ ਦੇ ਜਥੇਦਾਰ ਤੇ ਨਾਮੀ ਪੰਥਕ ਸ਼ਖ਼ਸੀਅਤ ਬਾਬਾ ਇੰਦਰ ਸਿੰਘ ਅਚਾਨਕ ਅਕਾਲ ਚਲਾਣਾ ਕਰ ਗੁਰੂ ਚਰਨਾਂ 'ਚ ਜਾ ਬਿਰਾਜੇ | ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ (ਪਾ:10ਵੀਂ) ਵਿਖੇ ਪੁੱਜਣੇ ਸ਼ੁਰੂ ਹੋ ਗਏ | ਬਾਅਦ ਦੁਪਹਿਰ ਬਾਬਾ ਇੰਦਰ ਸਿੰਘ ਦਾ ਅੰਤਿਮ ਸਸਕਾਰ ਬੁੱਢਾ ਦਲ ਮੁੱਖ ਅਸਥਾਨ ਦੇ ਨੇੜੇ ਹੀ ਖੁੱਲ੍ਹੀ ਜਗ੍ਹਾ 'ਤੇ ਧਾਰਮਿਕ ਰਹੁ ਰੀਤਾਂ ਮੁਤਾਬਿਕ ਕੀਤਾ ਗਿਆ | ਅੰਤਿਮ ਸੰਸਕਾਰ ਤੋਂ ਪਹਿਲਾਂ ਅਰਦਾਸ ਬੁੱਢਾ ਦਲ ਦੇ ਪ੍ਰਮੁੱਖ ਬੁਲਾਰੇ ਵਜੋਂ ਜਾਣੇ ਜਾਂਦੇ ਭਾਈ ਸੁਖਮੰਦਰ ਸਿੰਘ ਮੋਰ ਨੇ ਕੀਤੀ | ਉੱਧਰ ਬੁੱਢਾ ਦਲ ਮੁਖੀ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਭਾਵੇਂ ਬਾਹਰ ਹੋਣ ਕਾਰਨ ਅੰਤਿਮ ਸਸਕਾਰ 'ਚ ਸ਼ਾਮਿਲ ਨਹੀਂ ਹੋ ਸਕੇ ਪਰ ਉਨ੍ਹਾਂ ਨੇ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣੇ ਨੂੰ ਨਾ ਕੇਵਲ ਬੁੱਢਾ ਦਲ ਸਗੋਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਜਗਤ ਲਈ ਵੱਡਾ ਘਾਟਾ ਕਰਾਰ ਦਿੰਤਾ ਹੈ | ਉਨ੍ਹਾਂ ਕਿਹਾ ਕਿ ਉਨਾਂ ਵਲੋਂ ਜੀਵਨ ਭਰ ਸਿੱਖੀ ਪ੍ਰਚਾਰ ਪ੍ਰਸਾਰ 'ਚ ਨਿਭਾਈ ਭੂਮਿਕਾ ਬਦਲੇ ਉਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਅੰਤਿਮ ਸੰਸਕਾਰ ਮੌਕੇ ਬਾਬਾ ਬਲਬੀਰ ਸਿੰਘ ਦੇ ਨਿੱਜੀ ਸਹਾਇਕ ਬਾਬਾ ਜੱਸਾ ਸਿੰਘ, ਬਾਬਾ ਮੇਜਰ ਸਿੰਘ ਮੁਖ਼ਤਿਆਰ ਏ ਆਮ ਬੁੱਢਾ ਦਲ, ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਤਰਨਾ ਦਲ ਦੇ ਬਾਬਾ ਜੋਗਾ ਸਿੰਘ ਵਲੋਂ ਬਾਬਾ ਜਗੀਰ ਸਿੰਘ, ਬਾਬਾ ਅਵਤਾਰ ਸਿੰਘ ਦਲ ਪੰਥ ਬਿਧੀ ਚੰਦ ਵਲੋਂ ਬਾਬਾ ਗੁਰਬਚਨ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਸਰਵਣ ਸਿੰਘ ਮਝੈਲ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਵਲੋਂ ਰਾਗੀ ਮਲਕੀਤ ਸਿੰਘ, ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਉਨ੍ਹਾਂ ਦੇ ਪੁੱਤਰ ਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ, ਬਾਬਾ ਗਿਆਨ ਸਿੰਘ ਮੁੱਖ ਸੇਵਾਦਾਰ ਗੁ: ਮੰਜੀ ਸਾਹਿਬ, ਭਾਈ ਸਰਬਜੀਤ ਸਿੰਘ ਪ੍ਰਧਾਨ ਗੱਤਕਾ ਦਲ ਪੰਜਾਬ, ਬਾਬਾ ਦਲੇਰ ਸਿੰਘ ਮੁੱਖ ਸੇਵਾਦਾਰ ਗੁ: ਬੇਰ ਸਾਹਿਬ, ਜਥੇ: ਸਤਨਾਮ ਸਿੰਘ ਮਠਿਆਈਸਰ, ਭਾਈ ਹਰਵਿੰਦਰ ਸਿੰਘ ਗੁ: ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ, ਬਾਬਾ ਨਿਹਾਲ ਸਿੰਘ ਮਹਾਂਕਾਲ, ਬਾਬਾ ਰੇਸ਼ਮ ਸਿੰਘ ਦੇਗੀਆ, ਗਿਆਨੀ ਭੋਲਾ ਸਿੰਘ, ਮਹੰਤ ਜੀਤ ਸਿੰਘ ਮਾਨਸਾ, ਭਾਈ ਸ਼ਮਸ਼ੇਰ ਸਿੰਘ ਪੀਰਕਾਮਡੀਆ, ਭਾਈ ਸੁਖਵਿੰਦਰ ਸਿੰਘ ਤਲਵੰਡੀ, ਬਾਬਾ ਜੋਗਾ ਸਿੰਘ, ਬਾਬਾ ਫੂਲਾ ਸਿੰਘ ਲੇਲੇਵਾਲਾ, ਭਾਈ ਬਿੰਦਰ ਸਿੰਘ ਲਾਂਗਰੀ ਤੋਂ ਇਲਾਵਾ ਕਾਂਗਰਸੀ ਆਗੂ ਅਮਰਜੀਤ ਸਿੰਘ ਚੀਮਾ, ਕ੍ਰਿਸ਼ਨ ਯਾਦਵ, ਗੁਰਾਦਿੱਤਾ ਸਿੰਘ ਸੀਂਗੋ ਤੇ ਦਰਸ਼ਨ ਗਿੱਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ <br/> ਅਗਲੀ ਖ਼ਬਰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬਾਬਾ ਇੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24