ਮੌੜ ਮੰਡੀ, 9 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਵਿਧਾਨ ਸਭਾ ਹਲਕਾ ਮੌੜ ਵਿਚ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿਚ ਉਸ ਸਮੇਂ ਵਾਧਾ ਹੋ ਗਿਆ ਜਦ ਪਿੰਡ ਬੁਰਜ ਸੇਮਾ ਵਿਖੇ ਦਰਜਨ ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ¢ ਇਹਨਾਂ ਪਰਿਵਾਰਾਂ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਜੀ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਗਈ¢ ਇਸ ਸਮੇਂ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਨੂੰ ਕਹਿੰਦੇ ਹੋਏ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਇੱਜ਼ਤ ਮਾਣ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਤਰੱਕੀ ਦੇ ਰਾਹ ਤੇ ਹੈ¢ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਆਉਣ ਤੇ ਸੂਬੇ ਦਾ ਚਹੁੰ ਮੁਖੀ ਵਿਕਾਸ ਹੋਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਨੂੰ ਖ਼ੁਸ਼ਹਾਲੀ ਦੇ ਰਾਹ 'ਤੇ ਲਿਆਉਣ ਲਈ ਇਸ ਵਾਰ ਭਾਜਪਾ ਨੂੰ ਜ਼ਰੂਰ ਸੱਤਾ ਵਿਚ ਲਿਆਉਣਗੇ¢ ਇਸ ਮÏਕੇ ਪਾਰਟੀ ਦੇ ਆਗੂ ਬਲਕੌਰ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ |