05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਹਨ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ: ਵਿਧਾਇਕ ਕੋਟਫੱਤਾ <br/>

Ad Position 21
No active advertisement
ਪਿੰਡ ਚੁੱਘੇ ਕਲਾਂ ਤੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਾ ਕਰਨ ਸਮੇਂ ਵਿਧਾਇਕ ਇੰਜੀ. ਅਮਿਤ ਰਤਨ ਕੋਟਫੱਤਾ ਅਤੇ ਹੋਰ | ਅਜੀਤ ਤਸਵੀਰ <br/> 10-04-2026
ਬਠਿੰਡਾ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਕੀਤਾ ਜਾ ਰਿਹਾ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜੀ. ਅਮਿਤ ਰਤਨ ਕੋਟਫੱਤਾ ਵਲੋਂ ਚੁੱਘੇ ਕਲਾਂ ਪਿੰਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਸਮੇਤ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ¢ਇਸ ਮੌਕੇ ਵਿਧਾਇਕ ਕੋਟਫੱਤਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯੋਜਨਾ' ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਇਹ ਯੋਜਨਾ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਵਿਚ ਸਹਾਈ ਸਿੱਧ ਹੋ ਰਹੀ ਹੈ ਅਤੇ ਵੱਡੀ ਪੱਧਰ 'ਤੇ ਸ਼ਰਧਾਲੂਆਂ ਨੂੰ ਇਸ ਯੋਜਨਾ ਤਹਿਤ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ¢ ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੋਇਆ ਹੈ¢

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਵਲੋਂ 270 ਪੋਸਟਾਂ ਦੇ ਨਿਯੁਕਤੀ ਪੱਤਰ ਜਲਦੀ ਕਰਨ ਦੀ ਮੰਗ ਅਗਲੀ ਖ਼ਬਰ ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ 'ਚ 'ਵਿਸ਼ਵ ਸਿਹਤ ਦਿਵਸ' ਉਤਸ਼ਾਹ ਨਾਲ ਮਨਾਇਆ
Ad Position 24