ਭਗਤਾ ਭਾਈਕਾ, 10 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ 'ਦਸਤਾਰ ਸਜਾਓ ਮੁਹਿੰਮ' ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ¢ ਇਸ ਮÏਕੇ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ¢ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਦਸਤਾਰ ਸਜਾ ਕੇ ਸਿੱਖੀ ਦੀ ਮਹਾਨਤਾ ਨੂੰ ਦਰਸਾਇਆ¢ ਧਾਰਮਿਕ ਅਧਿਆਪਕ ਸਰਦਾਰ ਗੁਰਪ੍ਰੀਤ ਸਿੰਘ ਨੇ ਸਿੱਖੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ¢ ਇਸ ਮੁਕਾਬਲੇ ਵਿਚ ਪਵਨਦੀਪ ਸਿੰਘ (ਕਲਾਸ ਗਿਆਰ੍ਹਵੀਂ ਆਰਟਸ) ਨੇ ਪਹਿਲਾ ਸਥਾਨ ਹਾਸਲ ਕੀਤਾ¢ ਹਰਕੀਰਤ ਸਿੰਘ (ਕਲਾਸ ਦਸਵੀਂ ਲੋਟਸ) ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਸੁਖਨਦੀਪ ਸਿੰਘ (ਕਲਾਸ ਗਿਆਰ੍ਹਵੀਂ ਕਾਮਰਸ) ਤੀਜੇ ਸਥਾਨ 'ਤੇ ਰਹੇ¢ ਪਿ੍ੰਸੀਪਲ ਗੁਰਿੰਦਰ ਕÏਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਆਪਣੀ ਵਿਰਾਸਤ ਪ੍ਰਤੀ ਸਤਿਕਾਰ ਅਤੇ ਜਾਣਕਾਰੀ ਵਧਦੀ ਹੈ¢ ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ¢ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ 15 ਅਪ੍ਰੈਲ 2026 ਨੂੰ ਤਲਵੰਡੀ ਸਾਬੋ ਵਿਖੇ ਸਨਮਾਨਿਤ ਕੀਤਾ ਜਾਵੇਗਾ¢