03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੌਦਾ ਲਗਾ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਕੀਤੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਤਲਵੰਡੀ ਸਾਬੋ, 10 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬੜੇ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੰਦਿਆਂ ਸਕੂਲ ਕੈਂਪਸ ਵਿਚ ਪੌਦਾ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਨੇਜਰ ਰਣਜੀਤ ਸਿੰਘ ਮਲਕਾਣਾ, ਪ੍ਰਧਾਨ ਛੋਟਾ ਸਿੰਘ ਤੇ ਮੈਂਬਰ ਭੁਪਿੰਦਰ ਸਿੰਘ ਜੱਸਲ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਕੂਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਮੌਕੇ ਡੀ.ਪੀ.ਈ. ਹਰਪਾਲ ਸਿੰਘ, ਗੁਰਸੰਦੀਪ ਸਿੰਘ, ਹਰਦੀਪ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 5 ਸਾਲ ਮਿਆਦ ਪੂਰੀ ਹੋਣ 'ਤੇ ਨਗਰ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਦਾਨੀ ਸੱਜਣਾਂ ਵਲੋਂ ਤੁੰਗਵਾਲੀ ਸਕੂਲ ਨੂੰ ਏ. ਸੀ. ਅਤੇ ਬੱਚਿਆਂ ਨੂੰ ਸਟੇਸ਼ਨਰੀ ਦਾਨ <br/>
Ad Position 24