ਮਹਿਰਾਜ, 10 ਅਪ੍ਰੈਲ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੀ ਚੁਣੀ ਹੋਈ ਕਮੇਟੀ ਦੀ 5 ਸਾਲ ਮਿਆਦ ਪੂਰੀ ਹੋਣ ਉਪਰੰਤ ਅੱਜ ਧਾਰਮਿਕ ਸ਼ਰਧਾ ਨਾਲ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ¢ ਇਸ ਮÏਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ¢ ਸਮਾਗਮ ਦÏਰਾਨ ਸੰਬੋਧਨ ਕਰਦਿਆਂ ਨਗਰ ਪੰਚਾਇਤ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਲਈ ਕੰਮ ਕੀਤਾ¢ ਉਨ੍ਹਾਂ ਦੱਸਿਆ ਕਿ ਇਸ ਦÏਰਾਨ ਗਲੀਆਂ, ਸੀਵਰੇਜ, ਬੱਸ ਅੱਡਾ, ਪਾਰਕ, ਕਮਿਊਨਿਟੀ ਹਾਲ, ਸ਼ਮਸ਼ਾਨਘਾਟ ਅਤੇ ਹੋਰ ਜਨਤਕ ਸਹੂਲਤਾਂ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ¢ ਉਨ੍ਹਾਂ ਇਹ ਵੀ ਕਿਹਾ ਕਿ ਮÏਜੂਦਾ ਸਮੇਂ ਪਿੰਡ ਦਾ ਕੋਈ ਵੀ ਅਹਿਮ ਵਿਕਾਸ ਕਾਰਜ ਅਧੂਰਾ ਨਹੀਂ ਰਹਿ ਗਿਆ¢ ਉਨ੍ਹਾਂ ਦੇ ਮੁਤਾਬਿਕ 5 ਸਾਲਾਂ ਵਿਚ ਕਰੀਬ 20 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਪਿੰਡ ਦੇ ਇਤਿਹਾਸ ਵਿੱਚ ਇੱਕ ਵੱਡੀ ਉਪਲਬਧੀ ਹੈ¢ ਅੰਤ ਵਿੱਚ ਉਨ੍ਹਾਂ ਨੇ ਸਾਥੀ ਕÏਾਸਲਰਾਂ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਹਾਸਿਆਂ ਭਰੇ ਅੰਦਾਜ਼ ਵਿੱਚ ਉਨ੍ਹਾਂ ਲੋਕਾਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਨੇ ਸਮੇਂ-ਸਮੇਂ 'ਤੇ ਉਨ੍ਹਾਂ ਦੀ ਆਲੋਚਨਾ ਕਰਕੇ ਉਨ੍ਹਾਂ ਨੂੰ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮÏਕੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਤੇਜ ਸਿੰਘ ਮਹਿਰਾਜ ਨੇ ਵੀ ਸੰਬੋਧਨ ਕਰਦਿਆਂ ਨਗਰ ਪੰਚਾਇਤ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਵਿਚ ਹੋਇਆ ਵਿਕਾਸ ਲੋਕਾਂ ਲਈ ਲਾਭਦਾਇਕ ਸਾਬਤ ਹੋਇਆ ਹੈ¢ ਅੰਤ ਵਿੱਚ ਪਿੰਡ ਵਾਸੀਆਂ ਵਲੋਂ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ¢ ਇਸ ਮÏਕੇ ਪਿੰਡ ਵਾਸੀ ਹਾਜ਼ਰ ਸਨ¢