03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਂਗਣਵਾੜੀ ਕੇਂਦਰਾਂ ਵਿਚ ਈ.ਸੀ.ਸੀ.ਈ ਡੇਅ ਬੜੇ ਉਤਸ਼ਾਹ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਕੀਕ੍ਰਿਤ ਬਾਲ ਵਿਕਾਸ ਸੇਵਾਵਾਂ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ 1392 ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ ਡੇਅ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਸਾਂਝੀ ਕੀਤੀ¢ ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਈ.ਸੀ.ਸੀ.ਈ ਡੇਅ ਦਾ ਮਕਸਦ 0 ਤੋਂ ਲੈਕੇ 6 ਸਾਲ ਦੀ ਉਮਰ ਤੱਕ ਦੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਅਤੇ ਸਮੂਹਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਮਾਪਿਆਂ ਅਤੇ ਸਮਾਜ ਦੀ ਭਾਗੀਦਾਰੀ ਨੂੰ ਵੀ ਮਜ਼ਬੂਤੀ ਮਿਲਦੀ ਹੈ¢ ਇਸ ਮÏਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਕਵਿਤਾਵਾਂ, ਕਹਾਣੀਆਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ¢ ਇਸ ਤੋਂ ਇਲਾਵਾ ਮਾਪਿਆਂ ਨਾਲ ਸੰਪਰਕ ਕਰਕੇ ਬੱਚਿਆਂ ਦੇ ਪੋਸ਼ਣ, ਵਾਧੇ ਅਤੇ ਸ਼ੁਰੂਆਤੀ ਸਿੱਖਿਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ¢ ਈ.ਸੀ.ਸੀ.ਈ. ਬੱਚਿਆਂ ਦੇ ਭਵਿੱਖ ਲਈ ਮਜ਼ਬੂਤ ਨੀਂਹ ਰੱਖਦਾ ਹੈ ਅਤੇ ਇਹ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ¢ ਇਸ ਦÏਰਾਨ ਆਂਗਣਵਾੜੀ ਵਰਕਰਾਂ ਦੀ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਆਯੋਜਿਤ ਕਰਨ ਲਈ ਸਰਾਹਨਾ ਕੀਤੀ ਗਈ¢ ਇਸ ਸਮਾਗਮ ਵਿਚ ਬੱਚਿਆਂ, ਮਾਪਿਆਂ ਅਤੇ ਸਮੁਦਾਇਕ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਪ੍ਰੋਗਰਾਮ ਨੂੰ ਕਾਮਯਾਬ ਬਣਾਇਆ ਗਿਆ¢
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਦਿੱਤੀਆਂ <br/> ਅਗਲੀ ਖ਼ਬਰ 5 ਸਾਲ ਮਿਆਦ ਪੂਰੀ ਹੋਣ 'ਤੇ ਨਗਰ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ <br/>
Ad Position 24