ਤਲਵੰਡੀ ਸਾਬੋ, 10 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬੜੇ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੰਦਿਆਂ ਸਕੂਲ ਕੈਂਪਸ ਵਿਚ ਪੌਦਾ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਨੇਜਰ ਰਣਜੀਤ ਸਿੰਘ ਮਲਕਾਣਾ, ਪ੍ਰਧਾਨ ਛੋਟਾ ਸਿੰਘ ਤੇ ਮੈਂਬਰ ਭੁਪਿੰਦਰ ਸਿੰਘ ਜੱਸਲ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਕੂਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਮੌਕੇ ਡੀ.ਪੀ.ਈ. ਹਰਪਾਲ ਸਿੰਘ, ਗੁਰਸੰਦੀਪ ਸਿੰਘ, ਹਰਦੀਪ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |