02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ 'ਮੀਰੀ-ਪੀਰੀ' ਵਿਸਾਖੀ ਕਾਨਫਰੰਸ 14 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਮਾਨ ਬਾਲਿਆਂਵਾਲੀ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਦੇ ਪਵਿੱਤਰ ਦਿਹਾੜੇ ਉੱਪਰ 14 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 'ਮੀਰੀ ਪੀਰੀ' ਵਿਸਾਖੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਕਾਨਫਰੰਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਰੋਡ ਉੱਪਰ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸਾਬਕਾ ਸੰਸਦ ਮੈਂਬਰ ਸਿਰਮਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ | ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਇਸ ਵਿਸਾਖੀ ਕਾਨਫਰੰਸ ਦਾ ਮੁੱਖ ਏਜੰਡਾ ਖ਼ਾਲਿਸਤਾਨ ਦੀ ਪ੍ਰਾਪਤੀ ਅਤੇ ਸਿੱਖ ਕੌਮ ਦੀ ਆਜ਼ਾਦ ਹਸਤੀ ਬਹਾਲ ਕਰਵਾਉਣਾ ਹੈ, ਜਿਸ ਦੇ ਲਈ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਿਛਲੇ ਲੰਬੇ ਸਮੇਂ ਤੋਂ ਲੜਾਈ ਲੜਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਖ ਰਾਜ ਦੀ ਪ੍ਰਾਪਤੀ ਲਈ ਸਮੂਹ ਫ਼ਿਕਰਮੰਦ ਪੰਥਕ ਧਿਰਾਂ ਨੂੰ ਵਿਸਾਖੀ ਕਾਨਫਰੰਸ 'ਚ ਪੁੱਜਣ

Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਅਗਲੀ ਖ਼ਬਰ ਅੱਠਵੀਂ ਦੇ ਨਤੀਜੇ ਵਿਚ ਲੜਕੀਆਂ ਦੀ ਰਹੀ ਸਰਦਾਰੀ, ਗੋਲੂ ਰਿਹਾ ਬਠਿੰਡਾ ਜ਼ਿਲੇ੍ਹ 'ਚੋਂ ਅੱਵਲ <br/>
Ad Position 24