02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸਾਖੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਤਲਵੰਡੀ ਸਾਬੋ, 10 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਤੇ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ.ਰਵੀਕਾਂਤ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਸਾਖੀ ਮੇਲੇ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਵਲੋਂ ਇਲਾਕੇ ਵਿੱਚ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ¢ ਜਿਸ ਤਹਿਤ ਤਖਤ ਸਾਹਿਬ ਅਤੇ ਇਸਦੇ ਆਲੇ-ਦੁਆਲੇ ਦੇ ਗੁਰੂ ਘਰਾਂ, ਸਕੂਲਾਂ, ਮਸਜਿਦਾਂ ਅਤੇ ਸਰਕਾਰੀ ਅਦਾਰਿਆਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਟੀਮਾਂ ਕੰਮ ਕਰ ਰਹੀਆਂ ਹਨ¢ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਟੀਮਾਂ ਵਲੋਂ ਫÏਗਿੰਗ, ਪਾਣੀ ਦੀ ਕਲੋਰੀਨੇਸ਼ਨ ਅਤੇ ਪਾਣੀ ਦੇ ਸੈਂਪਲ ਇਕੱਠੇ ਕਰਨ ਦੇ ਕੰਮ ਜਾਰੀ ਹਨ ਤੇ ਨਾਲ ਹੀ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਆਰ.ਡੀ.ਟੀ. ਟੈਸਟਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਬਿਮਾਰੀ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ¢ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਹਤ ਵਿਭਾਗ ਦੀ ਟੀਮ ਵਿਚ ਐੱਸ.ਆਈ. ਬੰਤ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਐਮ.ਪੀ.ਐਚ.ਡਬਲਿਊ ਕੁਲਦੀਪ ਸਿੰਘ ਕਮਾਲੂ, ਕੁਲਦੀਪ ਸਿੰਘ ਬਹਿਮਣ, ਜਗਸੀਰ ਸਿੰਘ ਭਾਗੀਵਾਂਦਰ, ਜਗਸੀਰ ਸਿੰਘ ਲੇਲੇਵਾਲਾ, ਕੁਲਦੀਪ ਕੁਮਾਰ, ਧਰਮਿੰਦਰ ਕੁਮਾਰ, ਸ਼ਿਵਚਰਨ ਸਿੰਘ, ਭਰਪੂਰ ਸਿੰਘ, ਮਨਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਦੀਪ ਸਿੰਘ, ਸਗਨਜੀਤ ਸਿੰਘ, ਚੰਦ ਸਿੰਘ, ਰਾਕੇਸ਼ ਕੁਮਾਰ, ਜਸਕਰਨ ਸਿੰਘ, ਹਰਪਾਲ ਸਿੰਘ, ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਸ਼ਾਮਿਲ ਹਨ¢ ਇਸ ਤੋਂ ਇਲਾਵਾ ਬਰੀਡ ਚੈਕਰਾਂ ਅਤੇ ਐਮ.ਪੀ.ਐਚ.ਐੱਸ (ਫੀਮੇਲ) ਵੱਲੋਂ ਇਲਾਕੇ ਵਿੱਚ ਸਰਵੇ ਵੀ ਕੀਤਾ ਗਿਆ ਹੈ, ਜਿਸ ਨਾਲ ਸੰਭਾਵਿਤ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲੇਗੀ¢ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਬਣਾਈ ਰੱਖਣ ਅਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਜੋ ਵਿਸਾਖੀ ਮੇਲਾ ਸੁਰੱਖਿਅਤ ਢੰਗ ਨਾਲ ਮਨਾਇਆ ਜਾ ਸਕੇ¢
Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਅਤੇ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਦਾ ਸਰਕਾਰ ਕਿਸਾਨਾਂ ਨੂੰ ਤੁਰੰਤ ਦੇਵੇ ਮੁਆਵਜਾ-ਉਸਮਾਨ ਵਾਲਾ, ਗਿੱਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ 'ਮੀਰੀ-ਪੀਰੀ' ਵਿਸਾਖੀ ਕਾਨਫਰੰਸ 14 ਨੂੰ <br/>
Ad Position 24