26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂਹੁਕਮ ਰਹਿਣਗੇ 9 ਜੂਨ 2026 ਤੱਕ ਲਾਗੂ

Ad Position 21
No active advertisement
ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ 'ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿੱਲੋਮੀਟਰ ਅੰਦਰ ਲਾਲਟੈਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੈਨ ਪਤੰਗਾਂ, ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉੱਤਰਨ ਅਤੇ ਚੜ੍ਹਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੀਆਂ ਹਨ¢ ਇਹ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ.ਜੀ. ਮਾਲਕ ਆਪਣੀ ਪੀ.ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ.ਜੀ. 'ਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਿਤ ਪੁਲਿਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ/ਵੈਰੀਫਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ¢ ਹੁਕਮ ਮੁਤਾਬਿਕ ਪੀ.ਜੀ. ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀ.ਜੀ. ਵਿਚ ਰਹਿਣ ਵਾਲੇ ਵਿਦਿਆਰਥੀਆਂ, ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਾਉਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਵਿਦਿਆਰਥੀ/ ਕਿਰਾਏਦਾਰ ਦੀ ਆੜ ਵਿਚ ਸਮਾਜਿਕ ਸ਼ਾਂਤੀ ਭੰਗ ਨਾ ਕਰ ਸਕੇ¢ ਅਗਲੇ ਹੁਕਮ ਅਨੁਸਾਰ ਟਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ 'ਤੇ ਟਰੱਕ ਖੜ੍ਹਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ¢ ਜਾਰੀ ਆਦੇਸ਼ਾਂ 'ਚ ਉਨ੍ਹਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜ੍ਹੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ¢ ਇਨ੍ਹਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾਂ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖ਼ਦਸ਼ਾ ਰਹਿੰਦਾ ਹੈ¢ ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਹਨੂੰਮਾਨ ਚੌਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ 'ਤੇ ਟਰੱਕ ਖੜ੍ਹਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ¢ ਇਸ ਤੋਂ ਇਲਾਵਾ ਸਕੂਲ/ਕਾਲਜਾਂ ਦੇ ਬਾਹਰ ਵੀ ਚਾਰ ਪਹੀਆ ਵੱਡੇ ਵਾਹਨ ਖੜ੍ਹੇ ਕਰਨ ਦੀ ਮਨਾਹੀ ਹੋਵੇਗੀ¢ ਇਨ੍ਹਾਂ ਇਲਾਕਿਆਂ 'ਚ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚੱਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ¢ ਉਨਾਂ ਐਮ.ਐਸ.ਡੀ. ਸਕੂਲ ਅਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪਿ੍ੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜ੍ਹਾਉਣਗੇ¢ ਉਨ੍ਹਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ¢ ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾਂ ਵਿਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਰੱਖਣ 'ਤੇ ਪੂਰਨ ਰੋਕ ਲਗਾਈ ਜਾਂਦੀ ਹੈ¢ ਇਸ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲੇ੍ਹ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ 'ਤੇ ਪਾਬੰਦੀ ਲਗਾਈ ਜਾਂਦੀ ਹੈ¢ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ¢ ਹੁਕਮ 9 ਜੂਨ 2026 ਤੱਕ ਲਾਗੂ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਆਬਾਦੀ ਵਿਚ ਲੱਗ ਰਹੇ ਟਾਵਰ ਦਾ ਕੋਟਸ਼ਮੀਰ ਦੇ ਲੋਕਾਂ ਵਲੋਂ ਵਿਰੋਧ
Ad Position 24