ਰਾਮਾਂ ਮੰਡੀ, 11 ਅਪ੍ਰੈਲ (ਤਰਸੇਮ ਸਿੰਗਲਾ): ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੇਖੂ ਵਿਖੇ ਸਿੱਖਿਆ ਨੂੰ ਪ੍ਰੋਤਸਾਹਿਤ ਕਰਨ ਲਈ ਗ੍ਰਾਮ ਪੰਚਾਇਤ ਵਲੋਂ ਇਕ ਪ੍ਰੇਰਣਾਦਾਇਕ ਕਦਮ ਚੁੱਕਿਆ ਗਿਆ | ਪਿੰਡ ਦੇ ਸਰਪੰਚ ਅਤੇ ਹਲਕਾ ਇੰਚਾਰਜ ਬੀਸੀ ਵਿੰਗ ਆਪ ਸ੍ਰ. ਨਿਰਮਲ ਸਿੰਘ ਮੇਘਵਾਲ ਵਲੋਂ ਪੰਜਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 3100, 2100 ਅਤੇ 1100 ਰੁਪਏ ਨਕਦ ਰਾਸ਼ੀ ਇਨਾਮ ਵਜੋਂ ਭੇਂਟ ਕਰਦੇ ਸਨਮਾਨਿਤ ਕੀਤਾ ਗਿਆ | ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਕਿਹਾ ਕਿ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਨਾਲ ਕਮਜ਼ੋਰ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਮਿਲਦੀ ਹੈ | ਸਕੂਲ ਦੇ ਸਮੂਹ ਸਟਾਫ਼ ਵਲੋਂ ਸਰਪੰਚ ਨਿਰਮਲ ਸਿੰਘ ਦਾ ਇਸ ਉਤਸ਼ਾਹਵਰਧਕ ਪਹਿਲਕਦਮੀ ਲਈ ਧੰਨਵਾਦ ਕੀਤਾ ਗਿਆ |
ਪਿੰਡ ਸੇਖੂ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਸਨਮਾਨ
ਅਜੀਤ ਡੈਸਕ
12-04-2026