ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗਿਆਨ ਜਯੋਤੀ ਐਜੂਕੇਸ਼ਨ ਮੁਫ਼ਤ ਕੋਚਿੰਗ ਸੈਂਟਰ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 12-04-2026
ਭੁੱਚੋ ਮੰਡੀ, 11 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਝੁੱਗੀ-ਝੌਂਪੜੀ ਵਾਲੇ ਬੱਚਿਆਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਗਿਆਨ ਜਯੋਤੀ ਐਜੂਕੇਸ਼ਨ ਮੁਫ਼ਤ ਕੋਚਿੰਗ ਸੈਂਟਰ ਵਿਚ ਸੈਸ਼ਨ 2026-27 ਦੀ ਸ਼ੁਰੂਆਤ ਹੋਈ | ਇਸ ਮੌਕੇ ਸੰਸਥਾ ਦੇ ਆਗੂ ਸ਼ੁਕਲ ਮਹੇਸ਼ਵਰੀ ਨੇ ਕਿਹਾ ਇਹ ਸੰਸਥਾ 2019 ਵਿਚ ਸ਼ੁਰੂ ਹੋਈ ਸੀ ਅਤੇ ਸੰਸਥਾ ਦਾ ਇਕੋ ਮਿਸ਼ਨ ਸੀ ਕਿ ਝੁੱਗੀ ਝੌਂਪੜੀ ਵਾਲੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਹੈ | ਸੰਸਥਾ ਆਪਣੇ ਕਾਰਜ ਵਿਚ ਸਫਲ ਰਹੀ ਹੈ | ਝੁੱਗੀ-ਝੌਂਪੜੀ ਵਾਲੇ 75 ਬੱਚਿਆਂ ਨੂੰ ਰੋਜ਼ਾਨਾ ਕੋਚਿੰਗ ਸੈਂਟਰ ਵਿਚ ਸਿੱਖਿਆ ਦੇ ਨਾਲ-ਨਾਲ ਸਮਾਜ ਵਿਚ ਚੰਗੇ ਇਨਸਾਨ ਬਣ ਕੇ ਵਿਚਰਨ ਦਾ ਗਿਆਨ ਦੇ ਰਹੀ ਹੈ | ਸੰਸਥਾ ਦੇ ਇੰਚਾਰਜ ਰਾਜਵਿੰਦਰ ਸਿੰਘ ਰੰਗੀਲਾ ਨੇ ਕਿਹਾ ਕਿ ਹਰ ਸਾਲ ਸੈਂਟਰ ਵਿਚ 10 ਤੋਂ 15 ਨਵੇਂ ਬੱਚੇ ਦਾਖਲ ਹੋ ਰਹੇ ਹਨ, ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸ਼ਾਮ ਨੂੰ ਕੋਚਿੰਗ ਸੈਂਟਰ ਵਿਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵੀ ਕਰਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰ ਨਵੇਂ ਬੱਚਿਆਂ ਲਈ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਪਲੇਅ-ਵੇ ਰੂਮ ਤਿਆਰ ਕੀਤਾ ਗਿਆ, ਦਾ ਉਦਘਾਟਨ ਸਮਾਜ ਸੇਵੀ ਬਲਜਿੰਦਰ ਮਹੇਸ਼ਵਰੀ ਵਲੋਂ ਕੀਤਾ ਗਿਆ | ਇਸ ਮੌਕੇ ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫ਼ੀਸਰਜ਼ ਐਸੋਸੀਏਸ਼ਨ ਯੂਨਿਟ ਬਠਿੰਡਾ ਵਲੋਂ ਬੱਚਿਆਂ ਨੂੰ ਵਰਦੀਆਂ ਅਤੇ ਬੈਗ ਵੰਡੇ ਗਏ | ਸਥਾਨਕ ਰੇਨਬੋ ਪਲੇਅ-ਵੇ ਸਕੂਲ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਅਮਿੱਤ ਸਿੰਗਲਾ ਵਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੰਸਥਾ ਲਈ ਸਹਿਯੋਗ ਰਾਸ਼ੀ ਦੇਣ ਵਾਲੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਬੰਗੀ ਨਿਹਾਲ ਸਿੰਘ ਨੇ ਬਣਾਇਆ ਜ਼ਿਲ੍ਹੇ ਵਿਚ ਮਾਣ 'ਸਭ ਤੋਂ ਉੱਤਮ ਸਕੂਲ' ਦਾ ਖ਼ਿਤਾਬ ਹੋ... ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਬ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਨਾਲ ਕੀਤੀ ਮੀਟਿੰਗ
Ad Position 24
No active advertisement